ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

ਲੁਧਿਆਣਾ, 5 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 91 ਅਧਿਕਾਰੀਆਂ/ਰਮਚਾਰੀਆਂ ਨੂੰ ਆਮ ਚੋਣਾਂ ਦੌਰਾਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ। ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਾਣ ਚੋਣਾਂ ਦੇ ਸੁਤੰਤਰ, ਨਿਰਪੱਖ ਅਤੇ ਨਿਰਵਿਘਨ ਆਯੋਜਨ ਨੂੰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਉਣ ਸਦਕਾ ਮਿਲਿਆ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਅਧਿਕਾਰੀਆਂ/ਹੋਰ ਚੋਣ ਅਮਲੇ ਵੱਲੋਂ […]


ਲੁਧਿਆਣਾ, 5 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 91 ਅਧਿਕਾਰੀਆਂ/ਰਮਚਾਰੀਆਂ ਨੂੰ ਆਮ ਚੋਣਾਂ ਦੌਰਾਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ। ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਾਣ ਚੋਣਾਂ ਦੇ ਸੁਤੰਤਰ, ਨਿਰਪੱਖ ਅਤੇ ਨਿਰਵਿਘਨ ਆਯੋਜਨ ਨੂੰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਉਣ ਸਦਕਾ ਮਿਲਿਆ ਹੈ।

ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਅਧਿਕਾਰੀਆਂ/ਹੋਰ ਚੋਣ ਅਮਲੇ ਵੱਲੋਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਗਈ ਡਿਊਟੀ ਸਦਕਾ ਜ਼ਿਲ੍ਹੇ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।

ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਵਿਆਪਕ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਮੁੱਚੀ ਟੀਮ ਦਾ ਯੋਗਦਾਨ ਵਿਸ਼ੇਸ਼ ਤੌਰ ‘ਤੇ ਨੋਟ ਕੀਤਾ ਗਿਆ ਹੈ, ਜਿਸ ਲਈ ਪ੍ਰਸ਼ਾਸਨ ਉਨ੍ਹਾਂ ਸਾਰਿਆਂ ਦੀ ਸ਼ਲਾਘਾ ਕਰਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਭਵਿੱਖ ਵਿੱਚ ਵੀ ਉਨ੍ਹਾਂ ਦੀ ਪੇਸ਼ੇਵਰ ਜਿੰਮੇਵਾਰੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ