ਸ਼੍ਰੀ ਮੁਕਤਸਰ ਸਾਹਿਬ 2 ਸਤੰਬਰ
ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਗੁਰੂ ਗੋਬਿੰਦ ਸਿੰਘ ਪਾਰਕ, ਮਾਤਾ ਭਾਗ ਕੌਰ ਯਾਦਗਾਰੀ ਪਾਰਕ, ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਅਤੇ ਸਥਾਨਕ ਵਾਟਰ ਵਰਕਸ ਦੀਆਂ ਡਿੱਗੀਆਂ ਦਾ ਅਚਨਚੇਤ ਦੌਰਾ ਕਰਕੇ ਜਾਇਜਾ ਲਿਆ।
ਡਿਪਟੀ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਸੈਰ ਕਰਨ ਆਏ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਗਿਆ ਕਿ ਇਸ ਪਾਰਕ ਦੀ ਸੁੰਦਰਤਾ ਨੂੰ ਵਧਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਪਖਾਨਿਆਂ,ਸੈਰ ਕਰਨ ਲਈ ਟਰੈਕ ਨੂੰ ਉਚੱਾ ਚੁੱਕਣ ਅਤੇ ਬੱਚਿਆਂ ਲਈ ਝੂਲਿਆਂ ਦਾ ਨਵੀਨੀਕਰਨ ਜਲਦੀ ਕੀਤਾ ਜਾਵੇਗਾ।
ਮਾਤਾ ਭਾਗ ਕੌਰ ਯਾਦਗਾਰੀ ਪਾਰਕ ਦਾ ਜਾਇਜਾ ਲੈਂਦਿਆਂ ਉਹਨਾਂ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ ਇਸ ਪਾਰਕ ਵਿੱਚ ਸਫਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਇਸ ਸਬੰਧੀ ਰਿਪੋਰਟ ਉਹਨਾਂ ਦੇ ਦਫਤਰ ਵਿਖੇ ਜਮ੍ਹਾਂ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਖੇਡ ਸਟੇਡੀਅਮ ਅਤੇ ਵਾਟਰ ਵਰਕਸ ਦੀ ਸਫਾਈ ਦਾ ਜਾਇਜ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਥੇ ਸਾਫ ਸਫਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਵੱਖ-ਵੱਖ ਪਾਰਕਾਂ, ਖੇਡ ਸਟੇਡੀਅਮ ਦਾ ਲਿਆ ਜਾਇਜਾ
[wpadcenter_ad id='4448' align='none']