ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਵਾਤਾਵਰਣ ਦੇ ਸੁਪਰਹੀਰੋ ਬਣਨ ਦਾ ਸੱਦਾ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਵਾਤਾਵਰਣ ਦੇ ਸੁਪਰਹੀਰੋ ਬਣਨ ਦਾ ਸੱਦਾ

ਲੁਧਿਆਣਾ, 22 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਸੁਨਹਿਰੇ ਭਵਿੱਖ ਲਈ ਬੂਟੇ ਲਗਾ ਕੇ, ਪਾਣੀ ਦੀ ਬੱਚਤ, ਪਲਾਸਟਿਕ ਤੋਂ ਬਚਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਧਰਤੀ ਮਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਕਲੀਨ ਏਅਰ ਪੰਜਾਬ ਵੱਲੋਂ […]

ਲੁਧਿਆਣਾ, 22 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਸੁਨਹਿਰੇ ਭਵਿੱਖ ਲਈ ਬੂਟੇ ਲਗਾ ਕੇ, ਪਾਣੀ ਦੀ ਬੱਚਤ, ਪਲਾਸਟਿਕ ਤੋਂ ਬਚਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਧਰਤੀ ਮਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਕਲੀਨ ਏਅਰ ਪੰਜਾਬ ਵੱਲੋਂ ਕਰਵਾਏ ਗਏ ‘ਯੂਥ ਚੈਂਪੀਅਨ ਫਾਰ ਕਲੀਨ ਏਅਰ’ ਪ੍ਰੋਗਰਾਮ ਦੋਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਨੌਜਵਾਨ ਵਾਤਾਵਰਣ ਪ੍ਰਤੀ ਵੱਡਿਆਂ ਦੇ ਰਵੱਈਏ ਨੂੰ ਪ੍ਰਭਾਵਿਤ ਕਰ ਸਕਦੇ ਹਨ ਅਤੇ ਧਰਤੀ ਨੂੰ ਬਚਾਉਣ ਵਿੱਚ ਮੁੱਖ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਸਰਕਾਰ ਜਾਂ ਪ੍ਰਸ਼ਾਸਨ ਦੇ ਨਾਲ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨਾਂ ਦਾ ਦੂਜਿਆਂ ਦੇ ਵਿਵਹਾਰ ਅਤੇ ਰਵੱਈਏ ਨੂੰ ਬਦਲਣ ਦੇ ਨਾਲ-ਨਾਲ ਆਪਣੇ ਪਰਿਵਾਰ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵਧੇਰੇ ਜ਼ਿੰਮੇਵਾਰ ਬਣਨ ਲਈ ਪ੍ਰਭਾਵਿਤ ਕਰਨ ‘ਤੇ ਸਿੱਧਾ ਅਸਰ ਪੈ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਾਨਾ ਦੀਆਂ ਕਾਰਵਾਈਆਂ ਦੁਆਰਾ ਕੀਤੇ ਸਕਾਰਾਤਮਕ ਪ੍ਰਭਾਵ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਅਤੇ ਲਗਾਏ ਗਏ ਬੂਟਿਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੌਨਸੂਨ ਦੌਰਾਨ ਲੁਧਿਆਣਾ ਵਿੱਚ 15 ਲੱਖ ਦੇ ਕਰੀਬ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਸੈਸ਼ਨ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਪ੍ਰਤੀ ਜਾਗਰੂਕਤਾ ਦੀ ਵੀ ਸ਼ਲਾਘਾ ਕੀਤੀ।

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ