Tuesday, December 24, 2024

ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਬੈਠਕ-ਆੜਤੀਆਂ ਦੀਆਂ ਮੁਸਕਿਲਾਂ ਸੁਣੀਆਂ

Date:

ਫਾਜ਼ਿਲਕਾ 30 ਸਤੰਬਰ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਆੜਤੀਆਂ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਆੜਤੀਆਂ ਜਾਂ ਕਿਸਾਨਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸਤੋਂ ਪਹਿਲਾਂ ਆੜਤੀਆਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੁਸਕਿਲਾਂ ਦਾ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਅਤੇ ਖਰੀਦ ਏਂਜਸੀਆਂ ਨੂੰ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿਚ ਸਫਾਈ, ਛਾਂ, ਪੀਣ ਦਾ ਪਾਣੀ, ਰੌਸ਼ਨੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦ ਕਾਰਜ ਸੁਚਾਰੂ ਤਰੀਕੇ ਨਾਲ ਨੇਪਰੇ ਚਾੜੇ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਰਾਤ ਸਮੇਂ ਝੋਨੇ ਦੀ ਕਟਾਈ ਨਾ ਕੀਤੀ ਜਾਵੇ ਅਤੇ ਸੁੱਕੀ ਫਸਲ ਦੀ ਕਟਾਈ  ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ 17 ਫੀਸਦੀ ਤੋਂ ਜਿਆਦਾ ਨਮੀ ਵਾਲਾ ਝੋਨਾ ਮੰਡੀ ਵਿਚ ਨਾ ਲਿਆਂਦਾ ਜਾਵੇ।
ਬੈਠਕ ਵਿਚ ਐਸਪੀ ਪ੍ਰਦੀਪ ਸਿੰਘ ਸੰਧੂ, ਜ਼ਿਲ੍ਹਾ ਮੰਡੀ ਅਫ਼ਸਰ ਸੁਲੋਧ ਬਿਸ਼ਨੋਈ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਿਮਾਂਸੂ ਕੁੱਕੜ ਸਮੇਤ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।

Share post:

Subscribe

spot_imgspot_img

Popular

More like this
Related

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ...

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ  

ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ...

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ...

ਸ਼ਹੀਦੀ ਸਭਾ: ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ...