Saturday, January 18, 2025

ਡਿਪਟੀ ਕਮਿਸ਼ਨਰ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ

Date:

ਸ੍ਰੀ ਮੁਕਤਸਰ ਸਾਹਿਬ  20 ਮਾਰਚ
ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਤੇ ਚਿੱਟੀ ਮੱਖੀ, ਮਿਲੀਬੱਗ, ਗੁਲਾਬੀ ਸੁੰਡੀ ਅਤੇ ਲੀਫ਼ ਕਰਲ ਵਾਇਰਸ ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ।
             ਉਹਨਾ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਹਦੂਦ ਅੰਦਰ ਨਦੀਨਾਂ ਨੂੰ ਜਲਦ ਤੋਂ ਜਲਦ ਨਸ਼ਟ ਕਰਵਾਇਆ ਜਾਵੇ ਅਤੇ ਇਸ ਸਬੰਧੀ ਹਫ਼ਤਾਵਰੀ ਪ੍ਰਗਤੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ। ਉਨਾਂ ਕਿਹਾ ਕਿ ਉਹ ਇਸ ਤਰਾਂ ਨਾਲ ਨਰਮੇਂ ਦੀ ਪੈਦਾਵਾਰ ਵਧਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣਗੇ।
              ਇਸ  ਮੀਟਿੰਗ ਦੌਰਾਨ ਡਾ.ਧਰਮ ਪਾਲ ਡਿਪਟੀ ਡਾਇਰੈਕਟਰ ਖੇਤੀਬਾੜੀ(ਕਪਾਹ) ਅਤੇ ਸੁਖਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਨੇ ਨਰਮੇਂ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਵਾਲੀ ਚਿੱਟੀ ਮੱਖੀ ਦੀ ਪਹਿਚਾਣ, ਜੀਵਨ ਚੱਕਰ ਅਤੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
              ਉਨਾਂ ਦੱਸਿਆ ਕਿ ਨਰਮੇਂ ਦੀ ਬਿਜਾਈ ਤੋਂ ਪਹਿਲਾ ਚਿੱਟੀ ਮੱਖੀ ਖੇਤਾਂ ਦੀਆਂ ਵੱਟਾਂ, ਖਾਲੇ, ਪਹੀਆਂ, ਖਾਲੀ ਥਾਂਵਾ, ਸ਼ੜਕਾਂ ਦੇ ਕਿਨਾਰਿਆਂ, ਖਾਲੀ ਜਮੀਨ/ਪਲਾਟ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਵਿੱਚ ਉੱਗੇ ਨਦੀਨਾਂ ਅਤੇ ਹੋਰ ਫਸਲਾਂ ਉਪਰ ਪੱਲਦੀ ਰਹਿੰਦੀ ਹੈ। ਨਰਮੇਂ ਦੀ ਬਿਜਾਈ ਉਪਰੰਤ ਨਦੀਨਾਂ ਉਪਰ ਪਲ ਰਹੀ ਇਹ ਚਿੱਟੀ ਮੱਖੀ ਨਰਮੇਂ ਦੀ ਫਸਲ ਤੇ ਹਮਲਾ ਕਰ ਦਿੰਦੀ ਹੈ।
               ਚਿੱਟੀ ਮੱਖੀ ਦਾ ਸਰਕਲ ਤੋੜਨ ਲਈ ਇਹ ਜਰੂਰੀ ਹੈ ਕਿ ਚਿੱਟੀ ਮੱਖੀ ਦੇ ਪਨਾਹਗੀਰ ਨਦੀਨ ਜਿਵੇ ਕਿ ਪੀਲੀ ਬੂਟੀ, ਪੁੱਠ ਕੰਡਾਂ, ਧਤੂਰਾ, ਦੋਧਕ, ਮਿਲਕ ਵੀਡ, ਬਾਥੂ, ਕੰਗੀ ਬੂਟੀ, ਚਲਾਈ, ਗੁਵਾਰਾ ਫਲੀ, ਭੰਬੋਲਾਂ, ਤਾਦਲਾਂ, ਗੁਲਾਬੀ, ਹੁਲਹੁਲ, ਮਾਕੜੂ ਵੇਲ, ਗਾਜਰ ਘਾਹ ਅਤੇ ਭੰਗ ਨਰਮੇਂ ਦੀ ਬਿਜਾਈ ਤੋ ਪਹਿਲਾਂ ਨਸ਼ਟ ਕਰਨੇ ਬਹੁਤ ਜਰੂਰੀ ਹਨ। ਇਸ ਤਰਾਂ ਕਰਨ ਨਾਲ ਚਿੱਟੀ ਮੱਖੀ ਦਾ ਸਰਕਲ ਟੁੱਟ ਜਾਵੇਗਾ ਅਤੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ, ਮਿਲੀਬੱਗ, ਗੁਲਾਬੀ ਸੁੰਡੀ ਅਤੇ ਲੀਫ਼ ਕਰਲ ਵਾਇਰਸ ਦੇ ਹਮਲੇ ਤੋਂ ਬਚਾਇਆ ਜਾ ਸਕਦਾ ਹੈ।
 ਇਸ ਮੌਕੇ ਤੇ ਹੋਰਨਾਂ ਤੋਂ ਇਲਵਾ ਡਾ.ਨਯਨ ਵਧੀਕ ਡਿਪਟੀ ਕਮਿਸ਼ਨਰ (ਜਨਰਲ)ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...