Thursday, January 23, 2025

ਡਿਪਟੀ ਕਮਿਸ਼ਨਰ ਨੇ ਪੀ.ਐਮ. ਵਿਸ਼ਵਕਰਮਾ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

Date:

ਮੋਗਾ, 10 ਜਨਵਰੀ:ਭਾਰਤ ਸਰਕਾਰ ਵੱਲੋਂ ਸੁਰੂ ਕੀਤੀ ਗਈ ਪੀ.ਐਮ. ਵਿਸਵਕਰਮਾ ਸਕੀਮ ਦੀ ਜਿਲ੍ਹਾ ਮੋਗਾ ਵਿੱਚ ਵੱਖ ਵੱਖ ਤਰ੍ਹਾਂ ਦੇ 18 ਕਿੱਤਿਆਂ ਨਾਲ ਜੁੜੇ ਹਸਤਕਾਰਾਂ ਦੀ ਰਜਿਸਟ੍ਰੇਸਨ ਦਾ ਕੰਮ ਸੁਰੂ ਹੋ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਕੀਮ ਤਹਿਤ ਬਣਾਈ ਗਈ ਡਿਸਟ੍ਰਿਕਟ ਇੰਪਲੀਮੈਂਟੇਸਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪੀ.ਐਮ. ਵਿਸ਼ਵਕਰਮਾ ਸਕੀਮ ਤਹਿਤ ਵੱਖ ਵੱਖ ਉਮੀਦਵਾਰਾਂ ਦੀਆਂ ਹੁਣ ਤੱਕ 117 ਅਰਜ਼ੀਆਂ ਆਈਆਂ ਸਨ ਜਿਹਨਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਅਗਲੇਰੀ ਕਾਰਵਾਈ ਲਈ ਮਨਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਸਕੀਮ ਤਹਿਤ ਹਸਤ ਕਲਾਕਾਰਾਂ ਨੂੰ ਇਕ ਪੋਰਟਲ ਉੱਤੇ ਰਜਿਸਟਰ ਕਰਵਾਇਆ ਜਾ ਰਿਹਾ ਹੈ। ਰਜਿਸਟਰੇਸ਼ਨ ਦਾ ਕੰਮ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ 300 ਤੋਂ ਵਧੇਰੇ ਕਾਮਨ ਸਰਵਿਸ ਸੈਂਟਰਾਂ ਉੱਤੇ ਜਾਰੀ ਹੈ।ਰਜਿਸਟਰੇਸ਼ਨ ਦਾ ਇਹ ਡਾਟਾ ਜਿਲ੍ਹਾ ਉਦਯੋਗ ਕੇਂਦਰ ਵਿੱਚ ਇਕੱਠਾ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਕਮੇਟੀ ਨੂੰ ਨਿਰਦੇਸ਼ ਜਾਰੀ ਕੀਤੇ ਕਿ 18 ਕਿੱਤਿਆਂ ਨਾਲ ਜੁੜੇ ਹਸਤਖਾਰਾਂ ਦੀ ਸਤ ਫੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਦੇ ਯਤਨ ਕੀਤੇ ਜਾਣ। ਇਸ ਸਕੀਮ ਦੇ ਵਿੱਚ ਵਿਸ਼ਵਕਰਮੀਆਂ ਨੂੰ ਉਹਨਾਂ ਦੇ ਕਿੱਤੇ ਵਿੱਚ ਹੋਰ ਨਿਪੁੰਨਤਾ ਲਿਆਉਣ ਲਈ ਟ੍ਰੇਨਿੰਗ ਮੁਹਇਆ ਕਰਵਾਈ ਜਾਵੇਗੀ ਅਤੇ 500 ਰੁਪਏ ਪ੍ਰਤੀ ਦਿਨ ਵੀ ਦਿੱਤੇ ਜਾਣਗੇ। ਯੋਗ ਹਸਤਕਾਰਾਂ ਨੂੰ ਕੇਂਦਰ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਅਤੇ ਟੂਲ ਕਿੱਟ ਖਰੀਦਣ ਲਈ 15 ਹਜਾਰ ਰੁਪਏ ਦਾ ਵਾਉਚਰ ਦਿੱਤਾ ਜਾਵੇਗਾ। ਇਸ ਉਪਰੰਤ ਉਹਨਾਂ ਨੂੰ ਬਿਨਾ ਕਿਸੇ ਫੀਸ ਤੋਂ ਇਕ ਲੱਖ ਰੁਪਏ ਦਾ ਕਰਜਾ ਦਿੱਤਾ ਜਾਵੇਗਾ, ਜਿਸ ਉੱਤੇ ਮਹਿਜ 5 ਫੀਸਦੀ ਦਰ ਨਾਲ ਵਿਆਜ ਲੱਗੇਗਾ। ਨਿਰਧਾਰਤ 18 ਮਹੀਨੇ ਵਿੱਚ ਇਹ ਕਰਜਾ ਲਾਹੁਣ ਵਾਲੇ ਹਸਤ ਕਲਾਕਾਰਾਂ ਨੂੰ ਨਵੇਂ ਸਿਰੇ ਤੋਂ 2 ਲੱਖ ਰੁਪਏ ਕਰਜਾ ਮਿਲਣਯੋਗ ਹੋਵੇਗਾ। ਜਿਸ ਨਾਲ ਉਹ ਆਪਣਾ ਕੰਮ ਹੋਰ ਵਧਾ ਸਕਣਗੇ।ਵਿਸਵਕਰਮੀਆਂ ਨੂੰ ਡਿਜੀਟਲ ਟ੍ਰਾਂਜੈਕਸਨ ਨੂੰ ਸਸਕਤੀਕਰਨ ਕਰਨ ਲਈ ਇੰਨਸੈਂਟਿਵ ਮੁਹਇਆ ਕਰਵਾਏ ਜਾਣਗੇ ਅਤੇ ਉਤਪਾਦਾਂ ਨੂੰ ਸੇਲ ਕਰਨ ਲਈ ਮਾਰਕਟਿੰਗ ਸਪੋਰਟ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਸਕੀਮ ਹਸਤ ਕਲਾਕਾਰਾਂ ਦੇ ਆਰਥਿਕ ਅਤੇ ਸਮਾਜਿਕ ਉਥਾਨ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ। ਉਹਨਾਂ ਜਿਲ੍ਹਾ ਮੋਗਾ ਦੇ ਹਸਤ ਕਲਾਕਾਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਦਾ ਸੱਦਾ ਦਿੱਤਾ।ਮੀਟਿੰਗ ਵਿੱਚ ਜਿਲ੍ਹਾ ਉਦਯੋਗ ਕੇਂਦਰ ਮੋਗਾ ਸ੍ਰ ਸੁਖਮਿੰਦਰ ਸਿੰਘ ਰੇਖੀ, ਫੰਕਸ਼ਨਲ ਮੈਨੇਜਰ ਸ੍ਰ ਸੁਖਰਾਜ ਸਿੰਘ ਵਿਰਕ, ਸ੍ਰ. ਵਜੀਰ ਸਿੰਘ ਅਸਿਸਟੈਂਟ ਡਾਇਰੈਕਟਰ ਮਨਿਸਟਰੀ ਆਫ਼ ਐਮ.ਐਸ.ਐਮ.ਈ.-ਡੀ.ਐਫ.ਓ. ਲੁਧਿਆਣਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।