Thursday, January 16, 2025

ਡਿਪਟੀ ਕਮਿਸ਼ਨਰ ਨੇ ਪਿੰਡ ਭਾਗਸਰ ਦੇ ਇਤਿਹਾਸ ਸਬੰਧੀ ਪੁਸਤਕ ਦੀ ਕੀਤੀ ਘੁੰਡ ਚੁਕਾਈ

Date:

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ
                                  ਸ. ਸਰਦੂਲ ਸਿੰਘ ਬਰਾੜ ਲੇਖਕ ਦੁਆਰਾ ਲਿਖੀ ਗਈ ਪਿੰਡ ਭਾਗਸਰ ਦੇ ਕਪੂਰਾ ਪੱਤੀ ਦੀ ਪੁਸਤਕ ਦੀ ਘੁੰਡ ਚੁਕਾਈ ਦੀ ਰਸਮ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।
ਲੇਖਕ ਸਰਦੂਲ ਸਿੰਘ ਬਰਾੜ ਦੇ ਅਨੁਸਾਰ ਇਸ ਪੁਸਤਕ ਵਿੱਚ ਪਿੰਡ ਭਾਗਸਰ ਅਤੇ ਇਸੇ ਪਿੰਡ ਦੀ ਕਪੂਰਾ ਪੱਤੀ ਦੇ  ਇਤਿਹਾਸ ਦਾ ਬਾਖੂਬੀ ਜਿਕਰ ਕੀਤਾ ਗਿਆ ਹੈ।
ਲੇਖਕ ਨੇ ਇਸ ਪੁਸਤਕ ਵਿੱਚ ਪਿੰਡ ਬੱਝਣ ਤੋਂ ਲੈ ਕੇ  ਹੁਣ ਤੱਕ ਦਾ ਸਾਰਾ ਇਹਿਤਾਸ ਅਤੇ ਕਪੂਰਾ ਪੱਤੀ ਦੀ ਪਿਛਲੀਆਂ ਪੀੜ੍ਹੀਆਂ ਤੋਂ ਲੈ ਕੇ ਹੁਣ ਤੱਕ ਦਾ ਵੇਰਵਾ ਅੰਕਿਤ ਹੈ।
ਡਿਪਟੀ ਕਮਿਸ਼ਨਰ ਨੇ ਇਸ ਪੁਸਤਕ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਸ ਪੁਸਤਕ ਤੋਂ ਨਵੀਂ ਪੀੜੀ ਨੂੰ ਪਿੰਡ ਦੇ ਇਤਿਹਾਸ ਬਾਰੇ ਪੂਰੀ ਜਾਣਕਾਰੀ ਮਿਲੇਗੀ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਪੁਸਤਕ ਦਾ ਵੱਧ ਤੋਂ ਵੱਧ ਲਾਭ ਜਰੂਰ ਉਠਾਉਣਾ ਚਾਹੀਦਾ ਹੈ।
ਇਸ ਮੌਕੇ ਪਿੰਡ ਦੇ ਪਤਵੰਤੇ ਵਿਅਕਤੀ  ਵੀ ਮੌਜੂਦ ਸਨ। 

Share post:

Subscribe

spot_imgspot_img

Popular

More like this
Related