ਸ੍ਰੀ ਮੁਕਤਸਰ ਸਾਹਿਬ, 19 ਜੁਲਾਈ
ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਕਾਉਣੀ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ ।ਇਸ ਕੈਂਪ ਵਿੱਚ ਗਿੱਦੜਬਾਹਾ ਸਬ ਡਵੀਜਨ ਵਿੱਚ ਪੈਂਦੇ ਪਿੰਡ ਗੂੜੀ ਸੰਘਰ, ਸੂਰੇਵਾਲਾ, ਖਿੜਕੀਆਂਵਾਲਾ, ਭੁੱਟੀਵਾਲਾ ਦੇ ਵਸਨੀਕਾਂ ਨੇ ਵੀ ਭਾਗ ਲਿਆਂ।
ਇਸ ਕੈਂਪ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੂਦਨ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬਧਿਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਰਿਹਾਇਸੀ ਸਰਟੀਫਿਕੇਟ, ਮਨਰੇਗਾ ਸਕੀਮ ਨਾਲ ਸਬੰਧਿਤ ਜੋਬ ਕਾਰਡ, ਆਸੂਮਾਨ ਕਾਰਡ ਸੇਵਾਵਾਂ ਮੌਕੇ ਤੇ ਲੋੜਵੰਦਾਂ ਨੂੰ ਪ੍ਰਦਾਨ ਕਰਨ ਲਈ ਜਿਲ੍ਹੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।
ਇਸ ਕੈਂਪ ਵਿੱਚ ਇਲਾਕਾ ਨਿਵਾਸੀ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂੰ ਕਰਵਾਇਆ ਅਤੇ ਮੌਕੇ ਤੇ ਸਬੰਧਿਤ ਵਿਭਾਗਾਂ ਨੂੰ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦੀ ਹਦਾਇਤ ਕੀਤੀ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਯੋਜਿਤ ਕੀਤੇ ਜਾ ਰਹੇ ਜਨ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
ਇਸ ਮੌਕੇ ਤੇ ਉਹਨਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਕੀਮ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਦੀਆਂ ਜਾਇਜ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਹੋ ਸਕੇ।
ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਕੈਂਪ ਵਿੱਚ ਡਾ. ਅਜੀਤਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਸ੍ਰੀ ਦਰਸ਼ਨ ਸਿੰਘ ਸਰਕਲ ਪ੍ਰਧਾਨ, ਸ੍ਰੀ ਸਤਪਾਲ ਸਿੰਘ, ਸ੍ਰੀ ਰਾਜ ਕੁਮਾਰ ਤੋਂ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।
ਇਸੇ ਤਰ੍ਹਾਂ ਹੀ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਹੀ ਵਿਧਾਨ ਸਭਾ ਹਲਕਾ ਦੇ ਲੰਬੀ ਪਿੰਡ ਮਾਨਾ ਵਿਖੇ ਡਾ. ਸੰਜੀਵ ਸ਼ਰਮਾ ਐਸ.ਡੀ.ਐਮ. ਮਲੋਟ ਦੀ ਦੇਖ ਰੇਖ ਹੇਠ ਕੈਂਪ ਲਗਾਇਆ ਗਿਆ ਅਤੇ ਇਸੇ ਤਰ੍ਹਾਂ ਹੀ ਪਿੰਡ ਮਾਂਗਟ ਕੇਰ ਵਿਖੇ ਵੀ ਲੋਕ ਸੁਵਿਧਾ ਕੈਂਪ ਲਗਾਇਆ ਗਿਆ।
‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਕਾਉਣੀ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਨੇ ਕੀਤੀ
[wpadcenter_ad id='4448' align='none']