Tuesday, January 21, 2025

ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ ‘ਚ ਵਾਟਰ ਟਰੀਟਮੈਂਟ ਪਲਾਂਟਾਂ ਲਈ ਜ਼ਮੀਨ ਨੂੰ ਅੰਤਿਮ ਰੂਪ ਦੇਣ ਦੀ ਸਮੀਖਿਆ

Date:

ਲੁਧਿਆਣਾ, 29 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਂਸਲਾਂ ਵਿੱਚ 24×7 ਨਹਿਰੀ ਪਾਣੀ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਤਹਿਤ ਵਾਟਰ ਟਰੀਟਮੈਂਟ ਪਲਾਂਟ (ਡਬਲਯੂ.ਟੀ.ਪੀ.) ਸਥਾਪਤ ਕਰਨ ਲਈ ਜ਼ਮੀਨਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ ਅਤੇ ਇਸ ਨੂੰ ਕਾਰਜਕਾਰੀ ਏਜੰਸੀ ਵਜੋਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਨਾਲ ਮਿਲ ਕੇ ਅਮਰੁਤ 2.0 ਸਕੀਮ ਅਧੀਨ ਚਲਾਇਆ ਜਾ ਰਿਹਾ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਰੁਪਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ) ਨਵਦੀਪ ਕੌਰ, ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਖੰਨਾ, ਦੋਰਾਹਾ, ਪਾਇਲ, ਜਗਰਾਉਂ, ਮੁੱਲਾਂਪੁਰ ਦਾਖਾ, ਸਮਰਾਲਾ, ਮਾਛੀਵਾੜਾ, ਰਾਏਕੋਟ, ਸਾਹਨੇਵਾਲ, ਅਤੇ ਨਗਰ ਪੰਚਾਇਤ ਮਲੌਦ ਸਮੇਤ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨਾਲ ਜ਼ਮੀਨ ਨੂੰ ਅੰਤਿਮ ਰੂਪ ਦੇਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਜ਼ਿਆਦਾਤਰ ਕੌਂਸਲਾਂ ਵਿੱਚ ਡਬਲਯੂ.ਟੀ.ਪੀਜ਼ ਲਈ ਜ਼ਮੀਨ ਪਹਿਲਾਂ ਹੀ ਤੈਅ ਹੋ ਚੁੱਕੀ ਹੈ ਅਤੇ ਸਬੰਧਤ ਵਿਭਾਗ ਜਲਦ ਤੋਂ ਜਲਦ ਜ਼ਮੀਨ ਸੌਂਪਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਅਗਲੇ ਮੰਗਲਵਾਰ ਤੱਕ ਜ਼ਮੀਨ ਨੂੰ ਅੰਤਿਮ ਰੂਪ ਦੇਣ ਲਈ ਸਾਹਨੇਵਾਲ ਅਤੇ ਪਾਇਲ ਨਗਰ ਕੌਂਸਲਾਂ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਦੇ ਨਾਲ ਡੀ.ਡੀ.ਪੀ.ਓ ਅਤੇ ਕਾਰਜਸਾਧਕ ਅਫ਼ਸਰਾਂ  ਦੁਆਰਾ ਸਾਂਝੇ ਨਿਰੀਖਣ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪ੍ਰੋਜੈਕਟ ਦੀ ਹਫ਼ਤਾਵਾਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਡਬਲਯੂ.ਟੀ.ਪੀਜ਼ ‘ਤੇ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ।

ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜਨੀਅਰ ਬਲਰਾਜ ਸਿੰਘ ਗਿੱਲ, ਸੁਪਿੰਦਰ ਸਿੰਘ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਨਵਾਂਸ਼ਹਿਰ, 21 ਜਨਵਰੀ :        ਪੰਜਾਬ ਸਰਕਾਰ...

ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ਮੌਕੇ ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

 ਬਰਨਾਲਾ, 21 ਜਨਵਰੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪਾਠਕਾਂ ਨੂੰ ਮੁੱਲਵਾਨ ਪੁਸਤਕਾਂ ਸਸਤੀਆਂ ਦਰਾਂ 'ਤੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਸਥਾਪਿਤ ਕਰਨ ਦੇ ਨਾਲ ਨਾਲ ਪੁਸਤਕ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ।                ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਵਿਖੇ ਵਿਭਾਗੀ ਪੁਸਤਕਾਂ ਮੁਹਈਆ ਕਰਵਾਉਣ ਦੇ ਨਾਲ ਨਾਲ ਲੋਕਾਂ ਦੀ ਇਕੱਤਰਤਾ ਵਾਲੇ ਸਥਾਨਾਂ 'ਤੇ ਮੁੱਲਵਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ। ਭਾਸ਼ਾ ਅਧਿਕਾਰੀ ਨੇ ਦੱਸਿਆ ਕਿ ਪਰਜਾ ਮੰਡਲ ਲਹਿਰ ਦੇ ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਮੌਕੇ ਪਿੰਡ ਠੀਕਰੀਵਾਲਾ ਵਿਖੇ ਲਗਾਈ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਪੁਸਤਕ ਵਿੱਕਰੀ ਕੇਂਦਰ ਦੇ ਇੰਚਾਰਜ ਅਤੇ ਪ੍ਰਦਰਸ਼ਨੀ ਦੇ ਸੰਚਾਲਕ ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਪ੍ਰਤੀ ਪਾਠਕਾਂ ਵੱਲੋਂ ਭਾਰੀ ਉਤਸ਼ਾਹ ਵਿਖਾਇਆ ਗਿਆ। ਪਾਠਕਾਂ ਵੱਲੋਂ ਪੁਸਤਕਾਂ ਦੀ ਖੂਬ ਖਰੀਦਦਾਰੀ ਕੀਤੀ ਗਈ। ਵਿਭਾਗ ਦੀਆਂ ਪੁਸਤਕਾਂ ਗੁਲਸਿਤਾਂ ਬੋਸਤਾਂ, ਸ਼ਹੀਦਾਨਿ ਵਫ਼ਾ,ਗੁਰੂ ਨਾਨਕ ਕਥਾ, ਗੁਰੂ ਤੇਗ ਬਹਾਦਰ ਦਰਸ਼ਨ,ਪੰਥ ਪ੍ਰਕਾਸ਼, ਮੇਰੇ ਚੋਣਵੇਂ ਗੀਤ, ਇੱਕ ਕੋਸ਼ਿਸ਼ ਧਰਤੀ ਦੇ ਸਿਰੇ 'ਤੇ, ਤੇਰੇ ਲਈ ਸਮੇਤ ਤਮਾਮ ਹੋਰ ਪੁਸਤਕਾਂ ਪਾਠਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਗਈਆਂ। ਲੋਕਾਂ ਵੱਲੋਂ ਵਿਭਾਗ ਦੇ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਵੀ ਕੀਤੀ ਗਈ। ਜ਼ਿਲ੍ਹਾ ਖਜ਼ਾਨਾ ਅਫ਼ਸਰ ਸ.ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੁਸਤਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਭਾਸ਼ਾ ਦਫਤਰ ਇਸ ਪਾਸੇ ਸਲਾਘਾਯੋਗ ਉਪਰਾਲੇ ਕਰ ਰਿਹਾ ਹੈ। ਮੁਲਾਜ਼ਮ ਆਗੂ ਤਰਸੇਮ ਭੱਠਲ ਨੇ ਕਿਹਾ ਕਿ ਪੁਸਤਕਾਂ ਇਨਸਾਨ ਦਾ ਸਭ ਤੋਂ ਵਫਾਦਾਰ ਮਿੱਤਰ ਹੁੰਦੀਆਂ ਹਨ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ ਦੀਆਂ ਉਸਾਰੂ ਪੁਸਤਕਾਂ ਸਭ ਪਾਠਕਾਂ ਨੂੰ ਪੜਨੀਆਂ ਚਾਹੀਦੀਆਂ ਹਨ। ਪ੍ਰਦਰਸ਼ਨੀ ਦੇ ਸੰਚਾਲਨ 'ਚ ਜ਼ਿਲ੍ਹਾ ਭਾਸ਼ਾ ਦਫਤਰ ਦੇ ਕਰਮਚਾਰੀਆਂ ਗੋਬਿੰਦ ਸਿੰਘ ਅਤੇ ਗੁਰਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

ਸ਼੍ਰੀ ਮੁਕਤਸਰ ਸਾਹਿਬ  21  ਜਨਵਰੀ                                                                ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ...