ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ ‘ਚ ਵਾਟਰ ਟਰੀਟਮੈਂਟ ਪਲਾਂਟਾਂ ਲਈ ਜ਼ਮੀਨ ਨੂੰ ਅੰਤਿਮ ਰੂਪ ਦੇਣ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ ‘ਚ ਵਾਟਰ ਟਰੀਟਮੈਂਟ ਪਲਾਂਟਾਂ ਲਈ ਜ਼ਮੀਨ ਨੂੰ ਅੰਤਿਮ ਰੂਪ ਦੇਣ ਦੀ ਸਮੀਖਿਆ

ਲੁਧਿਆਣਾ, 29 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਂਸਲਾਂ ਵਿੱਚ 24×7 ਨਹਿਰੀ ਪਾਣੀ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਤਹਿਤ ਵਾਟਰ ਟਰੀਟਮੈਂਟ ਪਲਾਂਟ (ਡਬਲਯੂ.ਟੀ.ਪੀ.) ਸਥਾਪਤ ਕਰਨ ਲਈ ਜ਼ਮੀਨਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ […]

ਲੁਧਿਆਣਾ, 29 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਂਸਲਾਂ ਵਿੱਚ 24×7 ਨਹਿਰੀ ਪਾਣੀ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਤਹਿਤ ਵਾਟਰ ਟਰੀਟਮੈਂਟ ਪਲਾਂਟ (ਡਬਲਯੂ.ਟੀ.ਪੀ.) ਸਥਾਪਤ ਕਰਨ ਲਈ ਜ਼ਮੀਨਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ ਅਤੇ ਇਸ ਨੂੰ ਕਾਰਜਕਾਰੀ ਏਜੰਸੀ ਵਜੋਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਨਾਲ ਮਿਲ ਕੇ ਅਮਰੁਤ 2.0 ਸਕੀਮ ਅਧੀਨ ਚਲਾਇਆ ਜਾ ਰਿਹਾ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਰੁਪਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ) ਨਵਦੀਪ ਕੌਰ, ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਖੰਨਾ, ਦੋਰਾਹਾ, ਪਾਇਲ, ਜਗਰਾਉਂ, ਮੁੱਲਾਂਪੁਰ ਦਾਖਾ, ਸਮਰਾਲਾ, ਮਾਛੀਵਾੜਾ, ਰਾਏਕੋਟ, ਸਾਹਨੇਵਾਲ, ਅਤੇ ਨਗਰ ਪੰਚਾਇਤ ਮਲੌਦ ਸਮੇਤ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨਾਲ ਜ਼ਮੀਨ ਨੂੰ ਅੰਤਿਮ ਰੂਪ ਦੇਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਜ਼ਿਆਦਾਤਰ ਕੌਂਸਲਾਂ ਵਿੱਚ ਡਬਲਯੂ.ਟੀ.ਪੀਜ਼ ਲਈ ਜ਼ਮੀਨ ਪਹਿਲਾਂ ਹੀ ਤੈਅ ਹੋ ਚੁੱਕੀ ਹੈ ਅਤੇ ਸਬੰਧਤ ਵਿਭਾਗ ਜਲਦ ਤੋਂ ਜਲਦ ਜ਼ਮੀਨ ਸੌਂਪਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਅਗਲੇ ਮੰਗਲਵਾਰ ਤੱਕ ਜ਼ਮੀਨ ਨੂੰ ਅੰਤਿਮ ਰੂਪ ਦੇਣ ਲਈ ਸਾਹਨੇਵਾਲ ਅਤੇ ਪਾਇਲ ਨਗਰ ਕੌਂਸਲਾਂ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਦੇ ਨਾਲ ਡੀ.ਡੀ.ਪੀ.ਓ ਅਤੇ ਕਾਰਜਸਾਧਕ ਅਫ਼ਸਰਾਂ  ਦੁਆਰਾ ਸਾਂਝੇ ਨਿਰੀਖਣ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪ੍ਰੋਜੈਕਟ ਦੀ ਹਫ਼ਤਾਵਾਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਡਬਲਯੂ.ਟੀ.ਪੀਜ਼ ‘ਤੇ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ।

ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜਨੀਅਰ ਬਲਰਾਜ ਸਿੰਘ ਗਿੱਲ, ਸੁਪਿੰਦਰ ਸਿੰਘ ਵੀ ਹਾਜ਼ਰ ਸਨ।

Tags:

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ