Wednesday, January 15, 2025

ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ I.B.D.P ਪਾਲਿਸੀ 2017 ਅਤੇ 2022 ਤਹਿਤ ਵਿੱਤੀ ਸਹਾਇਤਾ ਪ਼ਦਾਨ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

Date:

Deputy Commissioner Sakshi Sahni

ਲੁਧਿਆਣਾ, 11 ਸਤੰਬਰ (ਸੁਖਦੀਪ ਸਿੰਘ ਗਿੱਲ )- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਉਦਯੋਗਿਕ ਅਤੇ ਵਪਾਰ ਨੀਤੀ 2017 ਅਤੇ 2022 ਤਹਿਤ ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਮੰਗਲਵਾਰ ਬੀਤੀ ਸ਼ਾਮ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਉਦਯੋਗਿਕ ਯੂਨਿਟ ਸਥਾਪਤ ਕਰਨ ਲਈ ਬਿਜਲੀ ਕਰ, ਸਟੇਟ ਜੀ.ਐਸ.ਟੀ. ਇਨਸੈਂਟਿਵ ਅਤੇ ਸੀ.ਐਲ.ਯੂ/ਈ.ਡੀ.ਸੀ. ਛੋਟ ਵਰਗੇ ਲਾਭ ਦੇਣ ਦੇ ਕੇਸਾਂ ‘ਤੇ ਵਿਚਾਰ ਕੀਤਾ ਗਿਆ।

ਇਸ ਮੀਟਿੰਗ ਵਿੱਚ ਉਦਯੋਗ ਦੇ ਨੁਮਾਇੰਦੇ ਵਜੋਂ ਪ੍ਰਧਾਨ ਸੀਸੂ ਉਪਕਾਰ ਸਿੰਘ ਆਹੂਜਾ, ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਦੇ ਜਨਰਲ ਮੈਨੇਜਰ ਰਾਕੇਸ਼ ਕਾਂਸਲ ਅਤੇ ਜਿਲ੍ਹਾ ਪੱਧਰੀ ਕਮੇਟੀ ਦੇ ਅਧਿਕਾਰਤ ਮੈਂਬਰਾਂ ਦੇ ਤੌਰ ‘ਤੇ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਆਈ.ਏ.ਐਸ ਨੇ ਦੱਸਿਆ ਕਿ ਇਸ ਨੀਤੀ ਦੀ ਇੱਕ ਵੱਡੀ ਪ੍ਰਾਪਤੀ ਐਮ.ਐਸ.ਐਮ.ਈਜ ਲਈ ਪ੍ਰੋਤਸਾਹਨ ਦੀ ਸਰਲ ਪ੍ਰਵਾਨਗੀ ਪ੍ਰਕਿਰਿਆ ਹੈ। ਸਾਰੇ ਨਵੇਂ ਅਤੇ ਵਿਸਤਾਰ/ਆਧੁਨਿਕੀਕਰਨ ਪ੍ਰੋਜੈਕਟ ਬਿਜ਼ਨਸ ਫਸਟ ਪੋਰਟਲ ‘ਤੇ ਅਪਲਾਈ ਕਰਦਿਆਂ ਸਮਾਂਬੱਧ ਤਰੀਕੇ ਨਾਲ ਸਾਰੀਆਂ ਰੈਗੂਲੇਟਰੀ ਕਲੀਅਰੈਂਸ ਅਤੇ ਵਿੱਤੀ ਪ੍ਰੋਤਸਾਹਨ ਆਨਲਾਈਨ ਪ੍ਰਾਪਤ ਕੀਤੇ ਜਾ ਸਕਦੇ ਹਨ। ਉਦਯੋਗਿਕ ਅਤੇ ਵਪਾਰ ਨੀਤੀ (ਆਈ.ਬੀ.ਡੀ.ਪੀ.) 2017 ਪਾਲਿਸੀ ਤਹਿਤ ਪਲਾਂਟ ਅਤੇ ਮਸ਼ੀਨਰੀ ਵਿੱਚ 10 ਕਰੋੜ ਰੁਪਏ ਦੇ ਨਿਵੇਸ਼ ਤੱਕ ਅਤੇ ਆਈ.ਬੀ.ਡੀ.ਪੀ-2022 ਪਾਲਿਸੀ ਤਹਿਤ 25 ਕਰੋੜ ਤੱਕ ਦੇ ਪ੍ਰੋਜੈਕਟਾਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਜਿਸ ਦੀ ਅਗਵਾਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਕਰਦੇ ਹਨ, ਵਿੱਚ ਮਨਜ਼ੂਰੀ ਦਿੱਤੀ ਜਾਂਦੀ ਹੈ।

Read Also : ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਕਮੇਟੀ ਵੱਲੋਂ ਆਈ.ਬੀ.ਡੀ.ਪੀ. ਪਾਲਿਸੀ 2017 ਅਤੇ 2022 ਤਹਿਤ ਕੁਲ 7 ਕੇਸਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ 1 ਕੇਸ ਸਟੈਪ ਡਿਊਟੀ ਮਾਫੀ, 1 ਕੇਸ ਬਿਜਲੀ ਕਰ ਤੋਂ ਛੋਟ ਅਤੇ 5 ਨੈੱਟ ਐਸ.ਜੀ.ਐਸ.ਟੀ ਨਾਲ ਸਬੰਧਤ ਸਨ।

Deputy Commissioner Sakshi Sahni

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...