ਡਿਪਟੀ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Date:

ਫ਼ਿਰੋਜ਼ਪੁਰ 06 ਸਤੰਬਰ 2024.

         12 ਸਤੰਬਰ 2024 ਨੂੰ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਹੋਵੇਗਾ ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ।

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਜਾਇਜਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ  ਅਧਕਾਰੀਆਂ ਨੂੰ ਸਾਰਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮਾਗਮ ਤੋਂ ਦੋ ਦਿਨ ਪਹਿਲਾਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਾਫ-ਸਫਾਈ, ਪੇਂਟ ਤੇ ਮੁਰੰਮਤ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਟ੍ਰੈਫਿਕ ਕੰਟਰੋਲ, ਬਿਜਲੀ ਸਪਲਾਈ, ਪਾਣੀ ਅਤੇ ਲੰਗਰ ਆਦਿ ਦੇ ਪੁਖਤਾ ਪ੍ਰਬੰਧ ਕਰ ਲੈਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।   

        ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ. ਸੂਰਜ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ. ਅਸੋਕ ਬਹਿਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Share post:

Subscribe

spot_imgspot_img

Popular

More like this
Related

ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਕੀਤੀਆਂ ਰਵਾਨਾ

ਮਾਨਸਾ,  20 ਦਸੰਬਰ:ਮਾਨਸਾ ਜ਼ਿਲ੍ਹੇ ਦੀਆਂ ਨਗਰ ਪੰਚਾਇਤਾਂ ਭੀਖੀ ਅਤੇ...

ਬੇਟੀ ਦੇ ਜਨਮ ਨੂੰ ਮਨਾਉਂਦੇ ਹੋਏ ਨਵ-ਜੰਮੀ ਬੱਚੀਆਂ ਨੂੰ ਵੰਡ ਕੀਤੀ ਗਈ ਬੇਬੀ ਕੇਅਰ ਕਿੱਟਾਂ ਅਤੇ ਬੇਬੀ ਬਲੈੰਕਟ

ਫਾਜ਼ਿਲਕਾ, 20 ਦਸੰਬਰ ਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ...

ਅਮਰੀਕਾ ਦੇ ਸਰਕਾਰੀ ਦਫ਼ਤਰ ਹੋਣਗੇ ਬੰਦ ! ਜਾਣੋ ਕਿਉ US ‘ਤੇ ਮੰਡਰਾ ਰਿਹਾ Shutdown ਦਾ ਖਤਰਾ

US government Economic crisis ਅਮਰੀਕਾ ਇਸ ਸਮੇਂ ਗੰਭੀਰ ਆਰਥਿਕ ਸੰਕਟ...