ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ

Detailed review meeting

 ਚੰਡੀਗੜ੍ਹ, 22 ਅਕਤੂਬਰ

Detailed review meeting  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ।

 ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਜਾਣੂ ਕਰਵਾਇਆ ਕਿ ਬਹੁਤੀਆਂ ਪ੍ਰਸ਼ਾਸਕੀ ਪ੍ਰਵਾਨਗੀਆਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਕੰਮਾਂ ਦੀ ਅਵਾਰਡ ਪ੍ਰਕਿਰਿਆ ਜਾਰੀ ਹੈ।  ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਕੰਮਾਂ ਦੀ ਅਲਾਟਮੈਂਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਲੁੱਕ ਪਾਉਣ ਦੇ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇ।

READ ALSO : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਗ਼ੈਰ-ਕਾਨੂੰਨਨ ਕਲੱਬ ਕੀਤੇ 39 ਬੱਸ ਪਰਮਿਟ ਰੱਦ

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਪ੍ਰਬੰਧਕੀ ਕੰਮਕਾਜ ਵਿੱਚ ਸੁਧਾਰ ਲਈ ਅਧਿਕਾਰੀਆਂ ਦੀ ਅਣਉਪਲਬਧਤਾ ਦੌਰਾਨ ਲਿੰਕ ਅਫ਼ਸਰ ਰੱਖਣ ਦੇ ਪ੍ਰਸਤਾਵ ‘ਤੇ ਵੀ ਸਹਿਮਤੀ ਪ੍ਰਗਟਾਈ।

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਇੰਜੀਨੀਅਰਾਂ ਨੂੰ ਆਪਣੇ ਪੱਧਰ ‘ਤੇ ਲਗਾਤਾਰ ਕੰਮਾਂ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਦੀ ਸਲਾਹ ਦਿੱਤੀ।Detailed review meeting

 ਮੀਟਿੰਗ ਵਿੱਚ ਮੁੱਖ ਇੰਜਨੀਅਰਾਂ ਵਿੱਚ ਰਵੀ ਚਾਵਲਾ, ਵਿਜੇ ਚੋਪੜਾ, ਗਗਨਦੀਪ ਸਿੰਘ, ਪਰਮ ਜੋਤੀ ਅਰੋੜਾ, ਅਤੇ ਸੁਪਰਡੈਂਟ ਇੰਜਨੀਅਰ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।Detailed review meeting

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ