ਮਾਨਸਾ, 30 ਅਕਤੂਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ ਖਰੀਦੀ ਫਸਲ ਬਦਲੇ ਕਰੀਬ 315 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 224992 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 174918 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਇਸ ਤੋਂ ਇਲਾਵਾ 116379 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵਲੋਂ 60566 ਮੀਟਰਕ ਟਨ, ਮਾਰਕਫੈੱਡ ਨੇ 57386, ਪਨਸਪ ਨੇ 38979 ਅਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 17987 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਅਤੇ ਫਸਲ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾ ਚੱਲ ਰਿਹਾ ਹੈ-ਡਿਪਟੀ ਕਮਿਸ਼ਨਰ
Date: