ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣ ਸਕਣ। Development Minister S. Laljit Singh Bhullar

ਮੱਛੀ ਪਾਲਣ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣੇ ਜਿਹੇ 3,000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ, ਜਿਸ ਵਿੱਚੋਂ 11 ਕਲਰਕਾਂ ਨੂੰ ਮੱਛੀ ਪਾਲਣ ਵਿਭਾਗ ਵਿੱਚ ਤੈਨਾਤ ਕੀਤਾ ਗਿਆ ਹੈ। Development Minister S. Laljit Singh Bhullar

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪੰਜਾਬ ਸਰਕਾਰ ਭਵਿੱਖ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। Development Minister S.S. Laljit Singh Bhullar

ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਨਵੇਂ ਭਰਤੀ ਹੋਏ ਕਲਰਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰਨ।

Also Read :AIG ਰਾਜਜੀਤ ਸਿੰਘ ਦੀਆਂ ਵਧੀਆਂ ਮੁਸ਼ਕਲਾਂ STF ਨੇ ਇਕ ਹੋਰ ਕੇਸ ਕੀਤਾ ਦਰਜ

ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਸ੍ਰੀ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀਮਤੀ ਸਤਿੰਦਰ ਕੌਰ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਡਾ. ਰਣਬੀਰ ਸ਼ਰਮਾ, ਯੋਜਨਾ ਅਫ਼ਸਰ ਸ੍ਰੀ ਦੀਪਕ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। Development Minister S. Laljit Singh Bhullar

[wpadcenter_ad id='4448' align='none']