Friday, December 27, 2024

ਹੁਸ਼ਿਆਰਪੁਰ ਲਈ 867 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਤੋਹਫ਼ੇ ਕਾਰਨ ਲੋਕ ਬਾਗ਼ੋ-ਬਾਗ਼

Date:

ਹੁਸ਼ਿਆਰਪੁਰ, 20 ਨਵੰਬਰ

Development project constituency progress ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਇਲਾਕਾ ਨਿਵਾਸੀਆਂ ਨੇ ਕਿਹਾ ਕਿ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਹਲਕੇ ਦੀ ਤਰੱਕੀ ਅਤੇ ਕਾਇਆ ਕਲਪ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨਗੇ।

ਇਨ੍ਹਾਂ ਕਾਰਜਾਂ ਦੀ ਸ਼ਲਾਘਾ ਕਰਦਿਆਂ ਹੁਸ਼ਿਆਰਪੁਰ ਦੇ ਪਿੰਡ ਮਾਣਕਢੇਰੀ ਦੇ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਨੂੰ ਬਹੁਤ ਵਧੀਆ ਮੁੱਖ ਮੰਤਰੀ ਮਿਲਿਆ ਹੈ ਅਤੇ ਉਹ ਮੁੱਖ ਮੰਤਰੀ ਦੀ ਇਮਾਨਦਾਰੀ ਤੋਂ ਬਹੁਤ ਪ੍ਰਭਾਵਿਤ ਹੈ। ਹੁਸ਼ਿਆਰਪੁਰ ਲੋਕ ਸਭਾ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਪ੍ਰਾਜੈਕਟ ਸ਼ਲਾਘਾਯੋਗ ਹਨ।

ਸਰਕਾਰ ਦੀ ਸ਼ਲਾਘਾ ਕਰਦਿਆਂ ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਤਰੱਕੀ ਕਰ ਰਿਹਾ ਹੈ ਅਤੇ ਮੁੱਖ ਮੰਤਰੀ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇ ਰਹੇ ਹਨ। ਇਸੇ ਤਰ੍ਹਾਂ ਪਿੰਡ ਤਲਵੰਡੀ ਦੇ ਦਸੌਂਧਾ ਸਿੰਘ ਨੇ ਕਿਹਾ ਕਿ ਸਾਡਾ ਨਿਸ਼ਾਨਾ ਪੰਜਾਬ ਦੀ ਤਰੱਕੀ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ 867 ਕਰੋੜ ਰੁਪਏ ਦੇ ਇਹ ਪ੍ਰਾਜੈਕਟ ਕਾਰਜਸ਼ੀਲ ਹੋਣ ਨਾਲ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਨੁਹਾਰ ਬਦਲ ਦੇਣਗੇ।

ਇਸ ਦੌਰਾਨ ਸ਼ਾਮਚੁਰਾਸੀ ਤੋਂ ਡਾ. ਓਮ ਪ੍ਰਕਾਸ਼ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ ਅਤੇ ਪੰਜਾਬ ਦਾ ਹਰ ਬਸ਼ਿੰਦਾ ਇਸ ਅਗਾਂਹਵਧੂ ਸਰਕਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਣਨ ਨਾਲ ਹੁਸ਼ਿਆਰਪੁਰ ਦੇ ਨਾਲ-ਨਾਲ ਪਹਾੜੀ ਖ਼ੇਤਰ ਦੇ ਲੋਕਾਂ ਨੂੰ ਸਿਹਤ ਸੰਭਾਲ ਸਹੂਲਤਾਂ ਮਿਲਣਗੀਆਂ। ਮਰੀਜ਼ਾਂ ਨੂੰ ਲੋੜ ਪੈਣ ਉੱਤੇ ਨੇੜੇ ਹੀ ਐਮਰਜੈਂਸੀ ਸਹੂਲਤ ਉਪਲਬਧ ਹੋਣ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ।

READ ALSO : ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ

ਟਾਂਡਾ ਦੇ ਗੁਲਸ਼ਨ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਦਿੱਲੀ ਵੱਲੋਂ ਸ਼ੁਰੂ ਕੀਤੇ 867 ਕਰੋੜ ਰੁਪਏ ਦੇ ਪ੍ਰਾਜੈਕਟਾਂ ਤੋਂ ਲੋਕ ਬਹੁਤ ਖੁਸ਼ ਹਨ ਅਤੇ ਉਹ ਇਸ ਖੁਸ਼ੀ ਦਾ ਪ੍ਰਗਟਾਵਾ ਕਰਨ ਲਈ ਉਹ ਇੱਥੇ ਆਏ ਹਨ।
ਪਿੰਡ ਬੈਂਸਾ ਦੇ ਹਰਭਜਨ ਸਿੰਘ ਨੇ ਕਿਹਾ ਕਿ ਅੱਜ ਦੀ ਵਿਕਾਸ ਕ੍ਰਾਂਤੀ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਹੁਣ ਤਰੱਕੀ ਦੀ ਰਾਹ ’ਤੇ ਹੈ ਅਤੇ ਇਹ ਤਰੱਕੀ ਹੁਣ ਰੁਕਣ ਵਾਲੀ ਨਹੀਂ ਹੈ।

ਇਸ ਤਰ੍ਹਾਂ ਪਿੰਡ ਸੱਤੋਵਾਲੀ ਦੇ ਇੰਦਰਜੀਤ ਸਿੰਘ ਨੇ ਕਿਹਾ ਕਿ ਅਸੀਂ ਕਈ ਦਿਨਾਂ ਤੋਂ ਆਪਣੇ ਹਰਮਨ ਪਿਆਰੇ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀ ਉਡੀਕ ਕਰ ਰਹੇ ਸੀ ਅਤੇ ਅੱਜ ਸਾਡਾ ਇੰਤਜ਼ਾਰ ਖ਼ਤਮ ਹੋ ਗਿਆ ਹੈ।

ਪਿੰਡ ਹਰਗੜ੍ਹ ਦੀ ਕਿਰਨ ਸ਼ਰਮਾ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਸਾਡੇ ਵੱਲ ਧਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਹੁਸ਼ਿਆਰਪੁਰ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਸ ਲਈ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਲੋਕ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।

ਪਿੰਡ ਬੱਦੋਵਾਲ ਦੀ ਕੁਲਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਜ਼ ਡੇਢ ਸਾਲ ਵਿੱਚ ਵਿਕਾਸ ਦੀ ਹਨੇਰੀ ਲਿਆ ਦਿੱਤੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਪੜਾਅਵਾਰ ਢੰਗ ਨਾਲ ਵਿਕਾਸ ਹੋ ਰਿਹਾ ਹੈ, ਜਿਸ ਦਾ ਸਿੱਧਾ-ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ।

ਇਸ ਤਰ੍ਹਾਂ ਮੰਗਾ ਰਾਮ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਹੋਰ ਸਿਆਸਤਦਾਨਾਂ ਦੇ ਉਲਟ ਆਮ ਲੋਕਾਂ ਦਾ ਖਿਆਲ ਰੱਖਿਆ ਹੈ।

ਗੜ੍ਹਦੀਵਾਲਾ ਦੇ ਪ੍ਰਿੰਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਮਾਜ ਦੇ ਹਰ ਵਰਗ ਵਿਸ਼ੇਸ਼ ਕਰਕੇ ਕਮਜ਼ੋਰ ਵਰਗ ਦੇ ਲੋਕਾਂ ਦਾ ਬਾਂਹ ਫੜੀ ਹੈ ਅਤੇ ਤਰੱਕੀ ਨੂੰ ਤਰਜੀਹ ਦਿੱਤੀ ਹੈ, ਜਿਸ ਲਈ ਸੂਬੇ ਦੇ ਲੋਕ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ।

ਭੁਲੱਥ ਦੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਵਿਕਾਸ ਪ੍ਰਤੀ ਕਦੇ ਕਿਸੇ ਨੇ ਗੰਭੀਰਤਾ ਨਹੀਂ ਦਿਖਾਈ, ਪਰ ਮੁੱਖ ਮੰਤਰੀ ਨੇ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਦੇ ਹਰੇਕ ਲੋਕ ਸਭਾ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਇਸੇ ਤਰ੍ਹਾਂ  ਜਾਰੀ ਰਹੇਗੀ। Development project constituency progress

Share post:

Subscribe

spot_imgspot_img

Popular

More like this
Related

PM ਮੋਦੀ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ , ਜਾਣੋ ਕਦੋਂ ਹੋਵੇਗਾ ਅੰਤਿਮ ਸਸਕਾਰ

Manmohan Singh Death ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ...

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ ‘ਚ ਲਏ ਆਖਰੀ ਸਾਹ

Manmohan Singh Death  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 27 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਸਤਿਗੁਰ ਤੇ...

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...