Wednesday, January 15, 2025

ਪਿੰਡ ਝੁਰੜ ਖੇੜਾ ਅਤੇ ਪਿੰਡ ਪੱਟੀ ਸਦੀਕ ਵਿਖ਼ੇ ਕਰੀਬ 40 ਲੱਖ ਦੀ ਲਾਗਤ ਨਾਲ ਉਲੀਕੇ ਜਾ ਰਹੇ ਵਿਕਾਸ ਪ੍ਰੋਜੈਕਟ

Date:

ਬਲੂਆਣਾ, ਫਾਜ਼ਿਲਕਾ 20 ਸਤੰਬਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਸਦਕਾ ਲਗਾਤਾਰ ਉਪਰਾਲੇ ਕਰ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਖੇਡ ਪ੍ਰੋਜੈਕਟਾਂ ਦੀ ਸਿਰਜਣਾ ਕੀਤੀ ਜਾ ਰਹੀ ਹੈ ਤੇ ਖੇਡ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਝੁਰੜ ਖੇੜਾ ਵਿਖ਼ੇ ਵਾਲੀਵਾਲ ਗਰਾਊਂਡ ਦਾ ਉਦਘਾਟਨ ਅਤੇ ਪਿੰਡ ਪੱਟੀ ਸਦੀਕ ਵਿਖੇ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਨੌਜਵਾਨਾਂ ਦੀ ਮੰਗ ਨੂੰ ਪੁਰਾ ਕਰਦਿਆਂ ਪਿੰਡ ਝੁਰੜ ਖੇੜਾ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਵਾਲੀਵਾਲ ਗਰਾਊਂਡ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾ ਨੂੰ ਮਾੜੀ ਸੰਗਤ ਤੋਂ ਬਚਾਉਣ ਲਈ ਖੇਡਾਂ ਵੱਲ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਖੇਡਣ ਨਾਲ ਜਿਥੇ ਨੋਜਵਾਨ ਮਾੜੀਆਂ ਕੁਰੀਤਿਆਂ ਤੋਂ ਬਚਿਆ ਰਹੇਗਾ ਉਥੇ ਸਿਹਤਮੰਦ ਵੀ ਬਣੇਗਾ।

ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਪੱਟੀ ਸਦੀਕ ਵਿਖ਼ੇ 29.91 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵਰਗ ਨੂੰ ਕਿਤਾਬੀ ਗਿਆਨ ਦੇਣ ਦੇ ਨਾਲ-ਨਾਲ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਵਾਉਣ ਲਈ ਵੀ ਲਾਇਬ੍ਰੇਰੀ ਸਿਰਜਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...