Wednesday, January 22, 2025

ਡੀਜੀਪੀ ਨੇ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ਵਿੱਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਕੀਤਾ ਉਦਘਾਟਨ

Date:

ਸੂਬੇ ਨੂੰ ਵਾਤਾਵਰਣ ਪੱਖੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੀਐਸਆਰ ਦੀ ਭਾਈਵਾਲੀ ਨਾਲ ਪੁਲਿਸ ਵਿਭਾਗਾਂ ਦੀਆਂ ਇਮਾਰਤਾਂ ਨੂੰ ਕੀਤਾ ਸੋਲਰਾਈਜ਼
– ਜਲਦ ਹੀ ਪੰਜਾਬ ਦੇ ਸਾਰੇ ਥਾਣਿਆਂ ਨੂੰ ਸੋਲਰ ਊਰਜਾ ਨਾਲ ਦਿੱਤੀ ਜਾਵੇਗੀ ਬਿਜਲੀ: ਡੀਜੀਪੀ ਗੌਰਵ ਯਾਦਵ
– ਸੋਲਰ ਊਰਜਾ ਪਲਾਂਟ ਲੁਧਿਆਣਾ ‘ਚ ਕਾਰਬਨ ਦੀ ਨਿਕਾਸੀ ਵਿੱਚ ਸਾਲਾਨਾ 180 ਮੀਟ੍ਰਿਕ ਟਨ ਤੱਕ ਕਮੀ ਲਿਆਉਣ ਦੇ ਨਾਲ ਸਾਲਾਨਾ 12 ਲੱਖ ਰੁਪਏ ਦੀ ਕਰੇਗਾ ਬਚਤ: ਸੀਪੀ ਮਨਦੀਪ ਸਿੰਘ ਸਿੱਧੂ

ਚੰਡੀਗੜ੍ਹ/ਲੁਧਿਆਣਾ, 29 ਮਈ:

DGP DEDICATES 120 KW ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਵਾਤਾਵਰਣ ਪੱਖੀ ਅਤੇ ਊਰਜਾ-ਕੁਸ਼ਲ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਅਧਿਕਾਰ ਖੇਤਰ ਅਧੀਨ ਆਉਂਦੇ 13 ਥਾਣਿਆਂ ਦੀਆਂ ਇਮਾਰਤਾਂ ‘ਤੇ ਲਗਾਏ ਰੂਫ਼ਟਾਪ ਸੋਲਰ ਪਾਵਰ ਪਲਾਂਟਾਂ ਦਾ ਉਦਘਾਟਨ ਕੀਤਾ।
ਇਹ 120 ਕਿਲੋਵਾਟ ਦੇ ਸੋਲਰ ਪਲਾਂਟ ‘ਉਜਾਲਾ-ਇੱਕ ਚੰਗੀ ਸ਼ੁਰੂਆਤ’ ਪ੍ਰੋਜੈਕਟ ਦੇ ਹਿੱਸੇ ਵਜੋਂ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਿਟੀ (ਸੀਐਸਆਰ) ਦੀ ਭਾਈਵਾਲੀ ਨਾਲ ਜਮਾਲਪੁਰ, ਮੋਤੀ ਨਗਰ, ਪੀਏਯੂ, ਡਿਵੀਜ਼ਨ ਨੰਬਰ-1, 2, 5, 6 ਅਤੇ 8, ਦੁੱਗਰੀ, ਸਾਹਨੇਵਾਲ, ਸ਼ਿਮਲਾਪੁਰੀ, ਸਦਰ ਅਤੇ ਮਾਡਲ ਟਾਊਨ ਦੇ ਥਾਣਿਆਂ ਵਿੱਚ ਲਗਾਏ ਗਏ ਹਨ।
ਡੀਜੀਪੀ ਗੌਰਵ ਯਾਦਵ, ਜਿਹਨਾਂ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਮੌਜੂਦ ਸਨ, ਨੇ ਦੱਸਿਆ ਕਿ ਇਨ੍ਹਾਂ ਪੁਲਿਸ ਇਮਾਰਤਾਂ ਵਿੱਚ 120 ਕਿਲੋਵਾਟ ਦੇ ਸੋਲਰ ਪਾਵਰ ਪਲਾਂਟ ਲਗਾਉਣ ਨਾਲ ਕਾਰਬਨ ਦੀ ਨਿਕਾਸੀ ਵਿੱਚ ਸਲਾਨਾ 180 ਮੀਟ੍ਰਿਕ ਟਨ ਦੀ ਕਮੀ ਆਵੇਗੀ ਅਤੇ ਨਾਲ ਹੀ ਬਿਜਲੀ ਬਿੱਲ ਵੀ ਘੱਟ ਆਉਣਗੇ ਜਿਸ ਦੇ ਨਤੀਜੇ ਵਜੋਂ ਸਾਲਾਨਾ 12 ਲੱਖ ਰੁਪਏ ਬਚਤ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਊਰਜਾ ਪਲਾਂਟ ਲਗਾਉਣਾ ਲਗਭਗ ਸਾਗਬਾਨ ਦੇ 5500 ਰੁੱਖ ਲਗਾਉਣ ਦੇ ਬਰਾਬਰ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਸੋਲਰ ਊਰਜਾ ਪਲਾਂਟ ਪੀਐਸਪੀਸੀਐਲ ਦੀ ਨੈੱਟ ਮੀਟਰਿੰਗ ਨੀਤੀ ਤਹਿਤ ਸਥਾਪਿਤ ਕੀਤੇ ਗਏ ਹਨ ਜੋ ਯੋਗ ਖਪਤਕਾਰਾਂ ਨੂੰ ਰੂਫ਼ਟਾਪ ਸੋਲਰ ਫੋਟੋਵੋਲਟੇਇਕ (ਐਸਪੀਵੀ) ਸਿਸਟਮ ਲਗਾਉਣ ਅਤੇ ਉਨ੍ਹਾਂ ਦੇ ਸੋਲਰ ਪੈਨਲਾਂ ਤੋਂ ਪੈਦਾ ਹੋਈ ਬਿਜਲੀ ਨਾਲ ਆਪਣੀ ਬਿਜਲੀ ਖਪਤ ਨੂੰ ਪੂਰਾ ਕਰਨ ਦੀ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਨੈੱਟ ਮੀਟਰਿੰਗ ਤਹਿਤ, ਬਿਜਲੀ ਖਪਤਕਾਰਾਂ ਵੱਲੋਂ ਖਪਤ ਕੀਤੀ ਗਈ ਬਿਜਲੀ ਦੀ ਅਸਲ ਮਾਤਰਾ ਜੋ ਕਿ ਸੋਲਰ ਪੈਨਲਾਂ ਰਾਹੀਂ ਪੈਦਾ ਕੀਤੀ ਬਿਜਲੀ ਦੀ ਮਾਤਰਾ ਅਤੇ ਸੋਲਰ ਗਰਿੱਡ ਤੋਂ ਖਪਤ ਕੀਤੀ ਗਈ ਬਿਜਲੀ ਦੀ ਮਾਤਰਾ ਵਿਚਲਾ ਅੰਤਰ ਹੈ, ਲਈ ਭੁਗਤਾਨ ਕੀਤਾ ਜਾਂਦਾ ਹੈ।DGP DEDICATES 120 KW
ਡੀਜੀਪੀ ਨੇ ਆਸ ਪ੍ਰਗਟਾਈ ਕਿ ਇਹ ਸੋਲਰ ਊਰਜਾ ਪਲਾਂਟ ਪੁਲਿਸ ਥਾਣਿਆਂ ਨੂੰ ‘ਗਰੀਨ ਪੁਲਿਸ ਸਟੇਸ਼ਨ’ ਬਣਾ ਦੇਣਗੇ ਅਤੇ ਹੋਰਾਂ ਨੂੰ ਵੀ ਅਜਿਹੇ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਗੇ ਤਾਂ ਜੋ ਪੰਜਾਬ ਨੂੰ ਸਵੱਛ ਅਤੇ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਨੇ ਸੀ.ਪੀ. ਨੂੰ ਲੁਧਿਆਣਾ ਦੇ ਸਾਰੇ ਥਾਣਿਆਂ ਨੂੰ ਕਵਰ ਕਰਨ ਲਈ ਕਿਹਾ।
ਸਾਰੇ ਪੁਲਿਸ ਸਟੇਸ਼ਨਾਂ ਦੀਆਂ ਇਮਾਰਤਾਂ ‘ਤੇ ਸੋਲਰ ਪੈਨਲ ਲਗਾਉਣ ਸਬੰਧੀ ਡੀਜੀਪੀ ਨੂੰ ਭਰੋਸਾ ਦਿੰਦਿਆਂ ਸੀਪੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਸੋਲਰ ਪੈਨਲਾਂ ਰਾਹੀਂ ਪੈਦਾ ਹੋਣ ਵਾਲੀ ਬਿਜਲੀ ਰਵਾਇਤੀ ਊਰਜਾ ਦੀ ਥਾਂ ਲਵੇਗੀ ਅਤੇ ਬਿਜਲੀ ਦੇ ਕੱਟ ਦੌਰਾਨ ਬੈਕਅਪ ਬਿਜਲੀ ਪ੍ਰਦਾਨ ਕਰੇਗੀ। DGP DEDICATES 120 KW
ਜ਼ਿਕਰਯੋਗ ਹੈ ਕਿ ਸੀਪੀ ਨੇ ਇਸ ਵਾਤਾਵਰਨ ਪੱਖੀ ਪਹਿਲਕਦਮੀ ਵਿੱਚ ਦਿਲੋਂ ਸਹਿਯੋਗ ਦੇਣ ਲਈ ਆਈਸੀਆਈਸੀਆਈ ਫਾਊਂਡੇਸ਼ਨ, ਹੀਰੋ ਸਾਈਕਲਜ਼, ਗੰਗਾ ਐਕਰੋਵੂਲਜ਼, ਫਿੰਡੋਕ ਅਤੇ ਓਸਵਾਲ ਗਰੁੱਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸੰਚਾਲਨ ਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ ਅਤੇ ਵਧੀ ਹੋਈ ਉਤਪਾਦਕਤਾ ਅਤੇ ਪ੍ਰਭਾਵਸ਼ੀਲਤਾ ਨਾਲ ਸਮਾਜ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਸਕਣਗੀਆਂ ।

————

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।