Sunday, January 19, 2025

ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ

Date:

ਚੰਡੀਗੜ੍ਹ/ਬਰਨਾਲਾ, 10 ਅਗਸਤ,2023

DGP GAURAV YADAV ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਬਾਕੀ ਤਿੰਨ ਮੁਲਜ਼ਮਾਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਲੁੱਢਣ ਵਾਸੀ ਬੁੱਢਾ ਪੱਤੀ, ਮੁੱਲਾਂਪੁਰ ਦਾਖਾ, ਹੁਸਨਪ੍ਰੀਤ ਸਿੰਘ ਉਰਫ਼ ਗਿੱਲ ਵਾਸੀ ਜੈਦ ਪੱਤੀ, ਲੌਂਗੋਵਾਲ ਅਤੇ ਜਗਸੀਰ ਸਿੰਘ ਉਰਫ਼ ਬਿੱਲਾ ਵਾਸੀ ਜੈਦ ਪੱਤੀ, ਲੌਂਗੋਵਾਲ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.22ਐਕਸ 5258), ਜਿਸ ਵਿੱਚ ਉਹ ਸਵਾਰ ਸਨ, ਵੀ ਜ਼ਬਤ ਕੀਤੀ ਗਈ ਹੈ।

READ ALSO : ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਦੀ ਟੀਮ ਨੂੰ ਠੋਸ ਜਾਣਕਾਰੀ ਮਿਲੀ ਸੀ ਕਿ ਬੰਬੀਹਾ ਗਿਰੋਹ ਨਾਲ ਸਬੰਧਤ ਅਪਰਾਧੀ ਬਰਨਾਲਾ ਦੇ ਅਧਿਕਾਰ ਖੇਤਰ ਵਿੱਚ ਘੁੰਮ ਰਹੇ ਹਨ, ਜਿਸ ਤੋਂ ਬਾਅਦ ਏ.ਆਈ.ਜੀ. ਏਜੀਟੀਐਫ ਸੰਦੀਪ ਗੋਇਲ ਨੇ ਬਰਨਾਲਾ ਪੁਲੀਸ ਨੂੰ ਸੁਚੇਤ ਕੀਤਾ ਅਤੇ ਤੁਰੰਤ ਏਜੀਟੀਐਫ ਬਠਿੰਡਾ ਰੇਂਜ ਤੋਂ ਪੁਲੀਸ ਟੀਮਾਂ ਨੂੰ ਰਵਾਨਾ ਕੀਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਬਰਨਾਲਾ ਦੇ ਹੰਡਿਆਇਆ ਚੌਕ ਵਿਖੇ ਵਿਸ਼ੇਸ਼ ਨਾਕਾ ਲਾਇਆ ਗਿਆ। ਇਹ ਨਾਕਾ ਬਰਨਾਲਾ ਦੇ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਨਿਰਗਰਾਨੀ ਹੇਠ ਲਾਇਆ ਗਿਆ, ਜਦਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਏ.ਜੀ.ਟੀ.ਐਫ ਦੀ ਟੀਮ ਨਾਲ ਆਪਰੇਸ਼ਨ ਵਿੱਚ ਸ਼ਾਮਲ ਸਨ।

ਡੀਜੀਪੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਕਾਰ ਵਿੱਚ ਬੈਠੇ ਵਿਅਕਤੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲਿਸ ਟੀਮਾਂ ਨੂੰ ਵੀ ਗੋਲੀਬਾਰੀ ਕਰਨੀ ਪਈ। ਉਨ੍ਹਾਂ ਅੱਗੇ ਦੱਸਿਆ ਕਿ ਦੋ-ਤਰਫ਼ਾ ਗੋਲੀਬਾਰੀ ਦੌਰਾਨ ਮੁਲਜ਼ਮ ਸੁਖਵਿੰਦਰ ਖਾਨ  ਜਖ਼ਮੀ ਹੋ ਗਿਆ, ਜੋ ਹੁਣ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।DGP GAURAV YADAV

ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਲੌਂਗੋਵਾਲ ਦਾ ਰਹਿਣ ਵਾਲਾ ਸੁਖਵਿੰਦਰ ਖਾਨ ਬੰਬੀਹਾ ਗਰੋਹ ਦਾ ਸਿਰਕੱਢ ਮੈਂਬਰ ਹੈ, ਜੋ ਪੰਜਾਬ ਪੁਲਿਸ ਨੂੰ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਦੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ  ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।DGP GAURAV YADAV

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...