Thursday, December 26, 2024

ਡੀਜੀਪੀ ਗੌਰਵ ਯਾਦਵ ਨੇ ਖੰਨਾ ਵਿੱਚ ਪੁਲਿਸ ਥਾਣੇ ਵਿਖੇ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ

Date:

DGP GAURAV YADAV INAUGURATES

  • ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਚਨਬੱਧ
  • ਡੀਜੀਪੀ ਪੰਜਾਬ ਨੇ ਵੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਲੁਧਿਆਣਾ ਰੇਂਜ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ
    ਸੀਪੀਜ਼/ਐਸਐਸਪੀਜ਼ ਨੂੰ ਸੁਚੇਤ ਰਹਿਣ, ਪੁਲਿਸ ਨੂੰ ਗਸ਼ਤ ਤੇਜ਼ ਕਰਨ ਦੇ ਨਿਰਦੇਸ਼


ਚੰਡੀਗੜ੍ਹ/ਖੰਨਾ, 7 ਅਗਸਤ:

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਉਦੇਸ਼ ਨਾਲ, ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਪੁਲਿਸ ਜ਼ਿਲਿ੍ਹਆਂ ਦੇ ਆਪਣੇ ਦੌਰੇ ਦੌਰਾਨ ਖੰਨਾ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚ ਥਾਣਾ ਸਿਟੀ-1 ਖੰਨਾ ਦੀ ਇਮਾਰਤ ਅਤੇ ਅਤਿ ਆਧੁਨਿਕ ਕਾਨਫਰੰਸ ਹਾਲ ਸ਼ਾਮਲ ਹਨ।

ਲੁਧਿਆਣਾ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡੀਜੀਪੀ ਨੇ ਉਨ੍ਹਾਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਪੁਖ਼ਤਾ ਜਾਣਕਾਰੀ ਸਾਂਝੀ ਕੀਤੀੇ। ਇਸ ਮੀਟਿੰਗ ਵਿੱਚ ਲੁਧਿਆਣਾ ਰੇਂਜ ਦੇ ਇੰਸਪੈਕਟਰ ਜਨਰਲ ਡਾ: ਕੌਸਤੁਭ ਸ਼ਰਮਾ, ਐਸਐਸਪੀ ਖੰਨਾ ਅਮਨੀਤ ਕੋਂਡਲ, ਐਸਐਸਪੀ ਲੁਧਿਆਣਾ (ਦਿਹਾਤੀ) ਨਵਨੀਤ ਸਿੰਘ ਬੈਂਸ ਅਤੇ ਐਸ.ਐਸ.ਪੀ. ਐਸ.ਬੀ.ਐਸ. ਨਗਰ ਡਾ: ਅਖਿਲ ਚੌਧਰੀ ਹਾਜ਼ਰ ਸਨ।DGP GAURAV YADAV INAUGURATES

ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚੌਕਸ ਰਹਿਣ ਅਤੇ ਪੁਲਿਸ ਗਸ਼ਤ ਤੇਜ਼ ਕਰਨ ਦੇ ਆਦੇਸ਼ ਦਿੱਤੇ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਕਾਨਫਰੰਸ ਹਾਲ ਦੇ ਉਦਘਾਟਨ ਨਾਲ ਜ਼ਿਲ੍ਹੇ ਵਿੱਚ ਤਾਇਨਾਤ ਜੀ.ਓਜ਼ ਅਤੇ ਐਨ.ਜੀ.ਓਜ਼ ਪੁਲਿਸ ਵਿਭਾਗ ਦੇ ਕੰਮਕਾਜ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਹਿੱਤ  ਵੱਖ-ਵੱਖ ਸੈਮੀਨਾਰ, ਮੀਟਿੰਗਾਂ ਅਤੇ ਸਮਾਗਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਤਿ-ਆਧੁਨਿਕ ਕਾਨਫਰੰਸ ਹਾਲ ਪ੍ਰੋਜੈਕਟਰ ਅਤੇ ਐਲਈਡੀ ਸਕਰੀਨਾਂ ਵਾਲੀ ਨਵੀਨਤਮ ਤਕਨੀਕ ਨਾਲ ਲੈਸ ਹੈ।

ਉਨ੍ਹਾਂ ਨੇ ਪੁਲਿਸ ਥਾਣਾ ਸਿਟੀ-1 ਖੰਨਾ ਦੀ ਇਮਾਰਤ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਪੁਲਿਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਨਵਾਂ ਬਣਾਇਆ ਗਿਆ ਪੁਲਿਸ ਸਟੇਸ਼ਨ ਨਵੀਨਤਮ ਬੁਨਿਆਦੀ ਢਾਂਚੇ ਅਤੇ ਸਾਧਨਾਂ ਨਾਲ ਲੈਸ ਹੈ।

ਬਾਅਦ ਵਿੱਚ ਡੀ.ਜੀ.ਪੀ ਗੌਰਵ ਯਾਦਵ ਨੇ ਲੁਧਿਆਣਾ ਰੇਂਜ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੀਜੀਪੀ ਕਮੈਂਡੇਸ਼ਨ ਡਿਸਕ ਅਤੇ ਸੀਸੀ-1 ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤਾਂ ਜੋ ਉਹ ਆਪਣੀ ਡਿਊਟੀ ਹੋਰ ਤਨਦੇਹੀ ਤੇ ਸਮਰਪਣ ਨਾਲ ਨਿਭਾਉਣ।DGP GAURAV YADAV INAUGURATES

———-

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...