Thursday, January 9, 2025

ਨਸ਼ਾ ਸਮੱਗਲਰਾਂ ਵਿਰੁੱਧ ਪੰਜਾਬ ਦੇ DGP ਗੌਰਵ ਯਾਦਵ ਸਖ਼ਤ,

Date:

DGP of Punjab Gaurav Yadav tough
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ ਐੱਨ. ਡੀ. ਪੀ. ਐੱਸ. ਐਕਟ ਤਹਿਤ 10,394 ਤੋਂ ਵੱਧ ਐੱਫ਼. ਆਈ. ਆਰਜ਼. ਦਰਜ ਕਰਕੇ 14,381 ਤੋਂ ਵੱਧ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ’ਚ 253 ਵੱਡੇ ਮਗਰਮੱਛ ਵੀ ਸ਼ਾਮਲ ਹਨ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹੁਣ ਤੱਕ 200 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਨ੍ਹਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਪੁਲਸ ਦੇ ਮੁਖੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਨਸ਼ਿਆਂ ਦੇ ਮਾਮਲਿਆਂ ਵਿਚ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਲਈ ਮੁੜ ਨਿਰਦੇਸ਼ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੂੰ ਅਜਿਹੇ ਮਾਮਲਿਆਂ ਵਿਚ ਕੋਈ ਢਿੱਲ ਨਾ ਵਰਤਣ ਲਈ ਕਿਹਾ ਗਿਆ ਹੈ।DGP of Punjab Gaurav Yadav tough

also read :- ਕੋਲਕਾਤਾ ਤੋਂ ਬਾਅਦ ਹੁਣ ਅੰਮ੍ਰਿਤਸਰ ‘ਚ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ , ਡਾਕਟਰ ਨੇ ਭੱਜ ਕੇ ਬਚਾਈ ਜਾਨ

ਭਾਵੇਂ ਉਪਰੋਕਤ ਅੰਕੜੇ 10 ਦਿਨ ਪੁਰਾਣੇ ਹਨ ਪਰ ਪੰਜਾਬ ਪੁਲਸ ਵੱਲੋਂ ਪਿਛਲੇ 10 ਦਿਨਾਂ ਵਿਚ ਕਰੋੜਾਂ ਰੁਪਏ ਦੇ ਨਸ਼ੇ ਫੜੇ ਗਏ ਹਨ। ਸੂਬੇ ਵਿਚ ਪੁਲਸ ਨੇ 1250 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਸਰਕਾਰ ਨੂੰ ਸਭ ਤੋਂ ਵੱਡੀ ਸਫਲਤਾ ਡਰੱਗ ਮਨੀ ਜ਼ਬਤ ਕਰਨ ’ਚ ਮਿਲੀ, ਜਿਸ ਤਹਿਤ 17 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਸਰਕਾਰ ਵੱਲੋਂ ਵਿਖਾਈ ਗਈ ਸਖ਼ਤੀ ਕਾਰਨ ਨਸ਼ਿਆਂ ਦੀ ਖੁੱਲ੍ਹੇਆਮ ਵਿਕਰੀ ’ਤੇ ਪਾਬੰਦੀ ਲੱਗੀ ਹੈ ਅਤੇ ਵੱਡੇ ਨਸ਼ਾ ਸਮੱਗਲਰ ਰੂਪੋਸ਼ ਹੋ ਗਏ ਹਨ। ਹਾਲ ਹੀ ਵਿਚ ਮੁੱਖ ਮੰਤਰੀ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਵੀ ਕੀਤਾ ਸੀ।DGP of Punjab Gaurav Yadav tough

Share post:

Subscribe

spot_imgspot_img

Popular

More like this
Related