DGP Punjab Police
ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਰਹੱਦੀ ਇਲਾਕਿਆਂ ਸਮੇਤ ਪੂਰੇ ਪੰਜਾਬ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਦਰਅਸਲ ਗਣਤੰਤਰ ਦਿਵਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਵਿਚ ਰਾਜਪਾਲ, ਮੁੱਖ ਮੰਤਰੀ ਅਤੇ ਮੰਤਰੀਆਂ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਂਦਾ ਹੈ, ਜਿਸ ਨੂੰ ਦੇਖਦਿਆਂ ਦੇਸ਼ ਵਿਰੋਧੀ ਤਾਕਤਾਂ ਅਤੇ ਸਮਾਜ ਵਿਰੋਧੀ ਅਨਸਰ ਸਰਗਰਮ ਹੋ ਜਾਂਦੇ ਹਨ।
ਡੀਜੀਪੀ ਵਲੋਂ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਆਪੋ-ਅਪਣੇ ਖੇਤਰਾਂ ਵਿਚ ਰਾਤ ਨੂੰ ਨਾਕੇ ਲਗਾਉਣ ਦੇ ਹੁਕਮ ਦਿਤੇ ਗਏ ਹਨ। ਇਹ ਵੀ ਆਦੇਸ਼ ਹਨ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਸਾਰੇ ਪੁਲਿਸ ਕਮਿਸ਼ਨਰ ਅਤੇ ਐਸਐਸਪੀਜ਼ ਖੁਦ ਅਪਣੇ ਇਲਾਕਿਆਂ ਦੇ ਥਾਣਿਆਂ ਦੀ ਜਾਂਚ ਯਕੀਨੀ ਬਣਾਉਣ। ਦਸਿਆ ਜਾ ਰਿਹਾ ਹੈ ਕਿ ਗਣਤੰਤਰ ਦਿਵਸ ਮੌਕੇ ਕੁੱਝ ਸਰਹੱਦੀ ਜ਼ਿਲ੍ਹਿਆਂ ਵਿਚ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਵੀ ਵਧਾਈ ਜਾਵੇਗੀ।
DGP Punjab Police