DGP tweeted the information
ਪੰਜਾਬ ਪੁਲਸ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ ‘ਤੇ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਹਾਂ ਦੇ ਕਬਜ਼ੇ ‘ਚੋਂ 4 ਗਲੋਕ-26 ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ।
also read-ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2024)
ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਅਧਾਰਿਤ ਸਮਗਲਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਅਤੇ ਹੋਰ ਸਾਧਨਾਂ ਦੀ ਵਰਤੋਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਖੇਪ ਨੂੰ ਭਾਰਤੀ ਖੇਤਰ ਵਿਚ ਭੇਜ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। DGP tweeted the information