ਵਿਧਾਇਕ ਬਣਾਂਵਾਲੀ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ

ਮਾਨਸਾ, 16 ਦਸੰਬਰ:
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਰਾਏਪੁਰ ਤੋਂ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਅਤੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ 45 ਸ਼ਰਧਾਲੂਆਂ ਦੀ ਬੱਸ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ।
ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ।  ਉਨਾਂ ਦੱਸਿਆ ਕਿ ਅੱਜ ਬੱਸ ਵਿੱਚ ਗਏ ਸ਼ਰਧਾਲੂਆਂ ਵਿੱਚ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਅਤੇ ਉਨਾਂ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ, ਕਿ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।


ਉਨ੍ਹਾਂ ਦੱਸਿਆ ਕਿ ਸੰਗਤਾਂ ਨੂੰ ਇੱਕ-ਇੱਕ ਕਿੱਟ ਵੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਵਿੱਚ ਲੋੜੀਦਾ ਸਮਾਨ ਹੈ। ਉਨਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਹਿਣ ਅਤੇ ਖਾਣੇ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ।  


ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਸਰਦੂਲਗੜ੍ਹ ਤੋਂ ਹੋਰ ਵੱਖ-ਵੱਖ ਪ੍ਰਸਿੱਧ ਤੀਰਥ ਅਸਥਾਨਾ ਜਿਵੇਂ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਾਮ ਧਾਮ, ਮਾਂ ਨੈਣਾ ਦੇਵੀ ਅਤੇ ਹੋਰ ਵੀ ਧਾਰਮਿਕ ਅਸਥਾਨਾਂ ਲਈ ਬੱਸਾ ਰਵਾਨਾ ਹੋਣਗੀਆਂ।

[wpadcenter_ad id='4448' align='none']