ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਮੰਡੀ ਦਾ ਕੀਤਾ ਦੌਰਾਂ ਅਤੇ ਖ਼ਰੀਦ ਪ੍ਰਬੰਧਾ  ਦਾ ਲਿਆ ਜਾਇਜਾ

ਮਾਲੇਰਕੋਟਲਾ 07 ਅਕਤੂਬਰ :

                     Did the rounds of the local marketਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ਅਨਾਜ ਮੰਡੀ ਮਾਲੇਰਕੋਟਲਾ ਦਾ ਦੌਰਾ ਕਰਕੇ  ਖ਼ਰੀਦ ਪ੍ਰਬੰਧਾ ਦਾ ਲਿਆ ਜਾਇਜਾ ਅਤੇ ਮੰਡੀ ਵਿੱਚ ਆਏ ਝੋਨੇ ਦੀ ਬੋਲੀ ਕਰਵਾਈ । ਉਹਨਾਂ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਵੀ ਜ਼ਾਹਰ ਕੀਤੀ।

                   ਉਨ੍ਹਾਂ ਦੱਸਿਆ ਕਿ ਖਰੀਫ਼ ਸੀਜ਼ਨ 2023-24 ਦੌਰਾਨ ਝੋਨੇ ਦੀ ਕੁਲ 4,30,636 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ।ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 04 ਮਾਰਕਿਟ ਕਮੇਟੀ ( ਮਾਲੇਰਕੋਟਲਾ,ਅਹਿਮਦਗੜ੍ਹ,ਅਮਰਗੜ੍ਹ ਅਤੇ ਸੰਦੌੜ) ਅਧੀਨ ਕੁੱਲ 41 ਮੰਡੀਆਂ ਅਤੇ 05 ਆਰਜੀ ਖਰੀਦ ਕੇਂਦਰ  ਸਥਾਪਿਤ ਕੀਤੇ ਗਏ ਹਨ ।

READ ALSO : ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ

 ਸਰਕਾਰ ਵਲੋਂ ਖਰੀਦ ਏਜੰਸੀਆਂ ਲਈ ਖਰੀਦ ਟੀਚੇ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਪਨਗ੍ਰੇਨ 34 ਫੀਸਦੀ , ਪਨਸਪ 22 ਫੀਸਦੀ, ਮਾਰਕਫੈੱਡ 26 ਫੀਸਦੀ, ਵੇਅਰ ਹਾਊਸ 13 ਫੀਸਦੀ, ਐਫ. ਸੀ. ਆਈ.05 ਫੀਸਦੀ ਖਰੀਦ ਕਰਨਗੀਆਂ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 176 ਚੌਲ ਮਿੱਲਾਂ ਹਨ, ਜਿਸ ਵਿਚੋਂ ਲਗਭਗ ਸਾਰੀਆਂ ਮਿੱਲਾਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ । Did the rounds of the local market

                            ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਜਿਨਸ ਦਾ ਇੱਕ ਇੱਕ ਦਾਣਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਤੇ ਖ਼ਰੀਦਣ ਲਈ ਵਚਨਬੱਧ ਹੈ । Did the rounds of the local market

[wpadcenter_ad id='4448' align='none']