ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਹੋਈ ਮੌਤ

ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਹੋਈ ਮੌਤ

Died in Civil Hospitalਪੰਜਾਬ ਦੇ ਮੋਰਿੰਡਾ ਵਿਚ ਹਾਲ ਹੀ ਹੋਈ ਬੇਅਦਬੀ ਦੀ ਘਟਨਾ ਦੇ ਮੁਲਜ਼ਮ ਦੀ ਸੋਮਵਾਰ ਨੂੰ ਮਾਨਸਾ ਦੇ ਸਿਵਲ ਹਸਪਤਾਲ ’ਚ ਮੌਤ ਹੋ ਗਈ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਨਸਾ ਜ਼ਿਲ੍ਹੇ ਦੀ ਇਕ ਜੇਲ੍ਹ ਵਿਚ ਰੱਖਿਆ ਗਿਆ ਸੀ, ਜਿੱਥੇ ਉਸ ਨੇ ‘ਬੇਚੈਨੀ’ ਮਹਿਸੂਸ ਹੋਣ ਦੀ ਸ਼ਿਕਾਇਤ […]

Died in Civil Hospitalਪੰਜਾਬ ਦੇ ਮੋਰਿੰਡਾ ਵਿਚ ਹਾਲ ਹੀ ਹੋਈ ਬੇਅਦਬੀ ਦੀ ਘਟਨਾ ਦੇ ਮੁਲਜ਼ਮ ਦੀ ਸੋਮਵਾਰ ਨੂੰ ਮਾਨਸਾ ਦੇ ਸਿਵਲ ਹਸਪਤਾਲ ’ਚ ਮੌਤ ਹੋ ਗਈ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਨਸਾ ਜ਼ਿਲ੍ਹੇ ਦੀ ਇਕ ਜੇਲ੍ਹ ਵਿਚ ਰੱਖਿਆ ਗਿਆ ਸੀ, ਜਿੱਥੇ ਉਸ ਨੇ ‘ਬੇਚੈਨੀ’ ਮਹਿਸੂਸ ਹੋਣ ਦੀ ਸ਼ਿਕਾਇਤ ਕੀਤੀ ਸੀ। ਜ਼ਿਕਰਯੋਗ ਹੈ ਕਿ ਜਸਵੀਰ ਸਿੰਘ ਨਾਂ ਦੇ ਮੁਲਜ਼ਮ ਨੂੰ ਸੂਬੇ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ’ਚ ਸਥਿਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ’ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਅਤੇ ਦੋ ਗ੍ਰੰਥੀ ਸਿੰਘਾਂ ’ਤੇ ਹਮਲਾ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।Died in Civil Hospital

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਮਈ, 2023) Today Hukumnana Darbar Sahib JI
ਉਸ ਦੀ ਪੁਲਸ ਹਿਰਾਸਤ ਦੀ ਮਿਆਦ ਖ਼ਤਮ ਹੋਣ ’ਤੇ ਉਸ ਨੂੰ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਸੀ ਅਤੇ ਉਹ 29 ਅਪ੍ਰੈਲ ਤੋਂ ਮਾਨਸਾ ਜੇਲ੍ਹ ਵਿਚ ਸੀ। ਮਾਨਸਾ ਦੇ ਸੀਨੀਅਰ ਕਪਤਾਨ ਪੁਲਸ ਨਾਨਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਸਿਵਲ ਹਸਪਤਾਲ ’ਚ ਮੌਤ ਹੋ ਗਈ। ਪੁਲਸ ਨੇ ਕਿਹਾ ਕਿ ਉਸ ਵੱਲੋਂ “ਬੇਚੈਨੀ” ਮਹਿਸੂਸ ਹੋਣ ਦੀ ਸ਼ਿਕਾਇਤ ਕਰਨ ਤੋਂ ਬਾਅਦ ਦੁਪਹਿਰ ਨੂੰ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਰਾਤ ਤਕਰੀਬਨ 9 ਵਜੇ ਮੁਲਜ਼ਮ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।Died in Civil Hospital

Related Posts

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ