Wednesday, December 25, 2024

ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ

Date:

ਚੰਡੀਗੜ੍ਹ, 21 ਅਕਤੂਬਰ:

Digital Punjab ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ‘ਡਿਜ਼ੀਟਲ ਪੰਜਾਬ’ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ (ਆਰ.ਪੀ.ਓ.) ਦੀ ਨਿਗਰਾਨੀ ਲਈ ਇੱਕ ਵੈੱਬ ਪੋਰਟਲ ਲਾਂਚ ਕੀਤਾ ਹੈ।

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਰੀਆਂ ਸਬੰਧਤ ਇਕਾਈਆਂ (ਓਬਲੀਗੇਟਿਡ ਐਂਟਟੀਜ਼) ਜਿਵੇਂ ਡਿਸਟ੍ਰੀਬਿਊਸ਼ਨ ਕੰਪਨੀਆਂ (ਡਿਸਕਾਮ), ਕੈਪਟਿਵ ਪਾਵਰ ਪਲਾਂਟਜ਼ (ਸੀ.ਪੀ.ਪੀ.) ਅਤੇ ਓਪਨ ਐਕਸੈਸ (ਓ.ਏ.) ਖਪਤਕਾਰਾਂ ਲਈ rpo.peda.gov.in ਉਤੇ ਰਜਿਸਟਰ ਕਰਨਾ ਅਤੇ ਆਰ.ਪੀ.ਓ. ਦੀ ਪਾਲਣਾ ਸਬੰਧੀ ਡੇਟਾ ਪੇਸ਼ ਕਰਨਾ ਲਾਜ਼ਮੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਰ.ਪੀ.ਓ. ਪੋਰਟਲ ਨੂੰ ਓਬਲੀਗੇਟਿਡ ਐਂਟਟੀਜ਼ ਬਾਰੇ ਜਾਣਕਾਰੀ ਦੇ ਇੱਕ ਵਿਵਸਥਿਤ ਡੇਟਾਬੇਸ ਵਜੋਂ ਵਿਕਸਤ ਕੀਤਾ ਗਿਆ ਹੈ ਜੋ ਇਹ ਦਰਸਾਏਗਾ ਕਿ ਕੀ ਆਰ.ਪੀ.ਓ. ਟੀਚਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ਅਤੇ ਇਸ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਲਈ ਰੈਗੂਲੇਟਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।

ਪੇਡਾ ਦੇ ਸੀ.ਈ.ਓ.  ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਖੇਤਰ ਦੇ ਵਿਸਤਾਰ ਨਾਲ ਅਜਿਹੀਆਂ ਇਕਾਈਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਜੋ ਆਰ.ਪੀ.ਓ. ਸਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਪਾਬੰਦ ਹਨ।

READ ALSO : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ

ਹੁਣ ਉਪਭੋਗਤਾ ਰਵਾਇਤੀ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਪਲਾਂਟਾਂ ਅਤੇ ਪ੍ਰਾਪਤ ਕੀਤੀ ਊਰਜਾ ਦੀ ਖਪਤ ਸਬੰਧੀ ਡੇਟਾ ਦਰਜ ਕਰ ਸਕਦੇ ਹਨ, ਸਬੰਧਿਤ ਦਸਤਾਵੇਜ਼ਾਂ ਨੂੰ ਅਪਲੋਡ ਕਰ ਸਕਦੇ ਹਨ ਅਤੇ ਰਿਪੋਰਟ ਜਮ੍ਹਾਂ ਕਰ ਸਕਦੇ ਹਨ।

ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਵੈੱਬ ਪੋਰਟਲ ਨਾਲ ਜ਼ਰੂਰੀ ਡਾਟਾ ਇਕੱਤਰ ਕਰਨ, ਭਾਈਵਾਲਾਂ ਦਰਮਿਆਨ ਸੰਚਾਰ, ਟੀਚੇ ਨਿਰਧਾਰਤ ਕਰਨ ਅਤੇ ਸਮੇਂ-ਸਮੇਂ ‘ਤੇ ਰਿਪੋਰਟਾਂ ਤਿਆਰ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ। ਇਹ ਪੋਰਟਲ ਆਰ.ਪੀ.ਓ. ਪਾਲਣਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਵਧਾਏਗਾ। Digital Punjab

ਸੀ.ਈ.ਓ. ਨੇ ਕਿਹਾ ਕਿ ਵੈਬ ਪੋਰਟਲ ਉਪਭੋਗਤਾ ਪ੍ਰਮਾਣੀਕਰਣ ‘ਤੇ ਆਧਾਰਤ ਹੋਵੇਗਾ ਅਤੇ ਪੋਰਟਲ ‘ਤੇ ਪਹਿਲਾਂ ਤੋਂ ਹੀ ਅਧਿਕਾਰਤ ਪ੍ਰਵਾਨਗੀਆਂ ਲਈ ਪ੍ਰਵਾਨਗੀ ਦੇਣ ਵਾਲਿਆਂ ਦੀ ਇੱਕ ਡਾਇਰੈਕਟਰੀ ਵੀ ਹੋਵੇਗੀ । Digital Punjab

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ, 2024:ਪ੍ਰਧਾਨ ਮੰਤਰੀ ਸ਼ਹਿਰੀ...

ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ

ਮਾਨਸਾ, 24 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...

ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ 24 ਦਸੰਬਰਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ...