ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਿਵਲ ਹਸਪਤਾਲ ਮਾਨਸਾ ਦਾ ਦੌਰਾ

ਡਾਇਰੈਕਟਰ ਹੈਲਥ ਸਿਸਟਮ ਕਾਰਪੋਰੇਸ਼ਨ, ਪੰਜਾਬ ਡਾ. ਅਨਿਲ ਕੁਮਾਰ ਐਮ.ਐਸ. ਨੇ ਅੱਜ ਸਿਵਲ ਹਸਪਤਾਲ ਮਾਨਸਾ ਦਾ ਦੌਰਾ ਕੀਤਾ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੀ ਦੇਣਾ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ ਤਾਂ ਜੋ ਲੋੜਵੰਦ ਮਰੀਜ਼ ਵਿਭਾਗ ਦੀਆਂ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ।

ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਮਾਨਸਾ ਵਿਖੇ ਐਮਰਜੈਂਸੀ  ਓ.ਪੀ.ਡੀ. ਦੀ ਚੈਕਿੰਗ ਕੀਤੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਕੰਮ ਤੇ ਤਸੱਲੀ ਪ੍ਰਗਟਾਈ ।

ਆਪਣੇ ਦੌਰੇ ਦਰਮਿਆਨ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ, ਡਾਕਟਰ ਸਾਹਿਬਾਨ ਅਤੇ ਪੈਰਾਮੈਡੀਕਲ ਦੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਸਮੂਹ ਸਿਹਤ ਸੰਸਸਥਾਵਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ, ਡਾਕਟਰ ਅਤੇ ਪੈਰਾਮੈਡੀਕਲ ਸਟਾਫ ਆਪਣੀ ਡਿਊਟੀ ਨੂੰ ਸੇਵਾ ਭਾਵਨਾ ਨਾਲ ਆਪਣਾ ਕਰਤੱਬ ਸਮਝ ਕੇ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਅਣਗਹਿਲੀ ਡਿਊਟੀ ਦੌਰਾਨ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਗੁਰਚੇਤਨ ਪ੍ਰਕਾਸ਼,ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਹਰਦੀਪ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾਕਟਰ ਬਲਜੀਤ ਕੌਰ ਤੋਂ ਇਲਾਵਾ ਹਸਪਤਾਲ ਦੇ ਮੈਡੀਕਲ ਅਫਸਰ ਅਤੇ ਪੈਰਾਮੈਡੀਕਲ ਸਟਾਫ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਹਨ।ਚੰਗੀ ਕਾਰਗੁਜਾਰੀ ਕਰਨ ਬਦਲੇ ਡਾ.ਵੇਦ ਪ੍ਰਕਾਸ਼ ਸੰਧੂ,ਡਾ. ਹੰਸਾ ਜੋਸ਼ਨ ਡੈਂਟਲ ਸਰਜਨ, ਸ਼੍ਰੀਮਤੀ ਜਸਪਾਲ ਕੌਰ ਸਟਾਫ ਨਰਸ ਅਤੇ ਮੇਵਾ ਸਿੰਘ ਸੇਵਾਦਾਰ ਨੂੰ ਸਨਮਾਨਿਤ ਕੀਤਾ ਗਿਆ।

[wpadcenter_ad id='4448' align='none']