ਲੰਬੀ/ਸ੍ਰੀ ਮੁਕਤਸਰ ਸਾਹਿਬ 11 ਅਗਸਤ
ਅਲਿਮਕੋ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਲਕਾ ਲੰਬੀ ਦੇ ਪਿੰਡ ਮਾਹੂਆਣਾ ਵਿਖੇ ਜਿਲ੍ਹਾ ਪੱਧਰੀ ਕੈਂਪ ਦਾ ਅਯੋਜਨ ਕੀਤਾ ਗਿਆ ਜਿਸ ਵਿਚ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ ਗਈ।
ਇਸ ਮੌਕੇ ਆਪਣੇ ਸੰਬੋਧਨ ਵਿਚ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਨਜਨਾਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਮੁਹਈਆ ਕਰਵਾਉਣ ਲਈ ਉਪਰਾਲੇ ਕਰ ਰਹੀ ਹੈ l
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰਕਾਰ ਦੀ ਯੋਜਨਾ ਅਡਿੱਪ (ਅਸਿਸਟੈਂਸ ਤੋਂ ਡਿਸਏਬਲਡ ਪਰਸਨ) ਤਹਿਤ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ
ਇਸ ਕੈਂਪ ਵਿੱਚ 43 ਦਿਵਿਆਂਗ ਲਾਭਪਾਤਰੀਆਂ ਨੂੰ 7 ਲੱਖ 21 ਹਜਾਰ ਰੁਪਏ ਦੀ ਲਾਗਤ ਨਾਲ ਬਨਾਵਟੀ ਅੰਗ ਅਤੇ ਉਪਕਰਨ ਜਿਵੇਂ ਕਿ ਮੋਟਰਾਈਜਡ ਟਰਾਈਸਾਈਕਲ, ਟਰਾਈਸਾਈਕਲ, ਵਹੀਲਚੇਅਰ, ਵਿਸਾਖੀਆਂ, ਛੜੀਆਂ, ਕੰਨਾਂ ਦੀਆਂ ਮਸ਼ੀਨਾਂ, ਨੇਤਰਹੀਨ ਵਿਅਕਤੀਆਂ ਲਈ ਸਮਾਰਟ ਫੋਨ, ਸੀਪੀ ਚੇਅਰ ਆਦਿ ਦੀ ਵੰਡ ਕੀਤੀ ਗਈ ਹੈ।
ਸ ਮੌਕੇ ਉਹਨਾਂ ਅਪੀਲ ਕੀਤੀ ਕਿ ਜਿਹੜੇ ਲੋੜਵੰਦ ਦਿਵਿਆਂਗ ਵਿਅਕਤੀਆਂ ਕਿਸੇ ਕਾਰਨ ਇਹਨਾਂ ਸਹੂਲਤਾਂ ਤੋਂ ਵਾਂਝੇ ਰਹਿ ਗਏ ਹਨ ਤਾਂ ਉਹ 14 ਅਗਸਤ ਤੱਕ ਜਿਲਾ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਅਰਜੀ ਜਮ੍ਹਾਂ ਕਰਵਾਉਣ ਤਾਂ ਜੋ ਉਹ ਵੀ ਇਹਨਾਂ ਸਹੂਲਤਾਂ ਦਾ ਲਾਭ ਲੈ ਸਕਣ।
ਇਸ ਮੌਕੇ ਸ.ਗੁਰਦੀਪ ਸਿੰਘ ਸੇਖੋਂ ਪ੍ਰਿੰਸੀਪਲ, ਸ. ਜਗਮੋਹਨ ਸਿੰਘ ਮਾਨ ਜਿਲ੍ਹਾ ਭਲਾਈ ਅਫਸਰ, ਸ੍ਰੀ ਪਰਮਜੀਤ ਐਸਐਚਓ ਲੰਬੀ ਤੋਂ ਇਲਾਵਾ ਚੇਅਰਮੈਨ ਰਸ਼ਪਾਲ ਸਿੰਘ ਖੁੱਡੀਆਂ, ਗੁਰਬਾਜ ਸਿੰਘ ਵਣਵਾਲਾ, ਬਲਰਾਜ ਸਿੰਘ ਰਾਜਾ ਮਾਹੂਆਣਾ ਮੌਜੂਦ ਸਨ।