Tuesday, January 7, 2025

DMC ਤੋਂ ਡਿਸਚਾਰਜ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

Date:

Discharged farmer leader Dallewal
ਖਨੌਰੀ ਬਾਰਡਰ ‘ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 26 ਨਵੰਬਰ ਨੂੰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਕਰੀਬ 3 ਦਿਨ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਆਖ਼ਿਰਕਾਰ ਡਿਸਚਾਰਜ ਕਰ ਦਿੱਤਾ ਗਿਆ ਹੈ। 

ਇਸ ਬਾਰੇ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਡਾਕਟਰਾਂ ਮੁਤਾਬਕ ਡੱਲੇਵਾਲ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ, ਜਿਸ ਕਾਰਨ ਉਨ੍ਹਾਂ ਨੂੰ ਡਿਸਚਾਰਜ ਕੀਤਾ ਜਾ ਰਿਹਾ ਹੈ। ਡਾਕਟਰਾਂ ਨੇ ਵੀ ਕਿਹਾ ਕਿ ਡੱਲੇਵਾਲ ਸਰੀਰਕ ਤੇ ਮਾਨਸਿਕ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹਨ। ਇਸ ਕਾਰਨ ਉਨ੍ਹਾਂ ਨੇ ਹੁਣ ਡੱਲੇਵਾਲ ਨੂੰ ਡਿਸਚਾਰਜ ਕਰਨ ਦਾ ਫੈਸਲਾ ਕੀਤਾ ਹੈ।Discharged farmer leader Dallewal

ਇਸ ਮਗਰੋਂ ਉਨ੍ਹਾਂ ਨੂੰ ਉੱਥੋਂ ਲੈਣ ਲਈ ਕਿਸਾਨਾਂ ਦਾ ਵੱਡਾ ਜੱਥਾ ਪਹੁੰਚਿਆ ਹੋਇਆ ਸੀ, ਜਿਨ੍ਹਾਂ ਨੇ ਜੈਕਾਰਿਆਂ ਦੀ ਗੂੰਜ ‘ਚ ਡੱਲੇਵਾਲ ਦਾ ਸਵਾਗਤ ਕੀਤਾ। ਇਸ ਸਬੰਧੀ ਕਿਸਾਨ ਆਗੂ ਕੁਲਦੀਪ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਕ ਤੇ ਉਨ੍ਹਾਂ ਦੀ ਯੂਨੀਅਨ ਦੇ ਮੈਂਬਰ ਤੇ ਹੋਰ ਕਿਸਾਨ ਆਗੂ ਉਨ੍ਹਾਂ ਨੂੰ ਲੈਣ ਲਈ ਹਸਪਤਾਲ ਪਹੁੰਚਣਗੇ, ਜਿਸ ਮਗਰੋਂ ਉਨ੍ਹਾਂ ਨੂੰ ਵਾਪਸ ਖਨੌਰੀ ਬਾਰਡਰ ਲਿਜਾਇਆ ਜਾਵੇਗਾ। ਬਾਹਰ ਆਉਣ ਮਗਰੋਂ ਡੱਲੇਵਾਲ ਨੇ ਵੀ ਕਿਹਾ ਕਿ ਉਹ ਪੂਰੀ ਤਰ੍ਹਾਂ ਠੀਕ ਹਨ ਤੇ ਉਹ ਮੁੜ ਖਨੌਰੀ ਬਾਰਡਰ ‘ਤੇ ਪਹੁੰਚਣਗੇ ਤੇ ਧਰਨਾ ਪਹਿਲਾਂ ਵਾਂਗ ਜਾਰੀ ਰੱਖਣਗੇ। Discharged farmer leader Dallewal

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...