ਸ਼ਾਟ ਗੰਨ ਨਾਲ ਹੋਈ ਸ਼ੁਭਕਰਨ ਦੀ ਮੌ/ਤ

Disclosure of the High Court

Disclosure of the High Court

ਦਿੱਲੀ ਕੂਚ ਦੌਰਾਨ ਖਨੌਰੀ ਬਾਰਡਰ ਉੱਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ (shubhkaran singh) ਮਾਮਲੇ ਵਿਚ ਐਫ.ਐਸ.ਐਲ. ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖਲ ਕੀਤੀ ਹੈ। ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਜੋ ਗੋਲੀ ਕਿਸਾਨ ਸ਼ੁਭਕਰਨ ਸਿੰਘ ਦੇ ਵੱਜੀ ਸੀ, ਉਹ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਨਹੀਂ ਚਲਾਈ ਸੀ।

ਐਫਐਸਐਲ ਰਿਪੋਰਟ ਮੁਤਾਬਕ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ Shotgun ਵਿਚੋਂ ਚੱਲੀ ਗੋਲੀ ਕਾਰਨ ਹੋਈ ਹੈ। ਰਿਪੋਰਟ ਅਨੁਸਾਰ ਜਿਸ ਬੰਦੂਕ ਵਿੱਚੋਂ ਗੋਲੀ ਚੱਲੀ ਹੈ, ਉਹ ਇਥੇ ਤਾਇਨਾਤ ਪੁਲਿਸ ਅਤੇ ਸੁਰੱਖਿਆ ਬਲਾਂ ਕੋਲ ਨਹੀਂ ਸੀ।

ਹਾਈ ਕੋਰਟ ਨੇ ਕਿਹਾ ਕਿ ਹੁਣ ਪਤਾ ਲਗਾਓ ਕਿ ਇਹ ਗੋਲੀ ਕਿਸ ਨੇ ਚਲਾਈ ਸੀ। ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਪੁਲਿਸ Shotgun ਦੀ ਵਰਤੋਂ ਨਹੀਂ ਕਰਦੀ, ਲੱਗਦੈ ਗੋਲੀ ਕਿਸਾਨਾਂ ਵੱਲੋਂ ਚੱਲੀ ਹੋ ਸਕਦੀ ਹੈ।Disclosure of the High Court

also read :- ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ ,HC ਨੇ ਹਰਿਆਣਾ ਸਰਕਾਰ ਨੂੰ ਦਿੱਤੇ ਸ਼ੰਭੂ ਬਾਰਡਰ ਖੋਲ੍ਹਣ ਦੇ ਆਦੇਸ਼

ਹਾਈਕੋਰਟ ਨੇ ਕਿਸਾਨ ਸੰਗਠਨ ਦੇ ਵਕੀਲ ਨੂੰ ਕਿਹਾ ਕਿ ਹੁਣ ਇਹ ਦੇਖੋ ਕੀ ਭੀੜ ‘ਚ ਕਿਸ ਕੋਲ Shotgun ਸੀ, ਜਿਸ ਕਾਰਨ ਕਿਸਾਨ ਦੀ ਮੌਤ ਹੋਈ ਹੈ। ਹਾਈਕੋਰਟ ਨੇ ਕਿਹਾ ਕਿ ਉਸ ਦਿਨ ਦੇ ਪ੍ਰਦਰਸ਼ਨ ਦੀ ਵੀਡੀਓ ਫੁਟੇਜ ਦੇਖੀ ਜਾਣੀ ਚਾਹੀਦੀ ਹੈ ਅਤੇ ਪਛਾਣ ਕੀਤੀ ਜਾ ਸਕੇ ਕਿ ਗੋਲੀ ਕਿਸ ਨੇ ਚਲਾਈ ਸੀ।

21 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ਉਤੇ ਕਿਸਾਨ ਸ਼ੁਭਕਰਨ ਸਿੰਘ ਅਤੇ ਉਸ ਦੇ ਸਾਥੀ ਦਿੱਲੀ ਵੱਲ ਵਧਣ ਲੱਗੇ, ਪਰ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ ਅਤੇ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਕਿਸਾਨ ਸ਼ੁਭਕਰਨ ਸਿੰਘ ਦੇ ਸਿਰ ਦੇ ਪਿੱਛੇ ਗੋਲੀ ਲੱਗੀ ਸੀ। ਕਿਸਾਨ ਆਗੂਆਂ ਦਾ ਦੋਸ਼ ਸੀ ਕਿ ਇਹ ਗੋਲੀ ਪੁਲਿਸ ਵੱਲੋਂ ਚਲਾਈ ਗਈ ਸੀ।Disclosure of the High Court

[wpadcenter_ad id='4448' align='none']