Friday, January 24, 2025

ਵਿੱਤ ਮੰਤਰੀ ਚੀਮਾ ਵੱਲੋਂ ਰਾਜ ਸਰਕਾਰ ਦੇ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗ

Date:

ਡੀਗੜ੍ਹ, 15 ਫਰਵਰੀ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2023-24 ਦੇ ਬਜਟ ਅਨੁਮਾਨਾਂ ਨੂੰ ਅੰਤਿਮ ਰੂਪ ਦੇਣ ਲਈ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗਾਂ ਦੀ ਸ਼ੁਰੂਆਤ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਬੰਧਤ ਵਿਭਾਗਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਮੀਟਿੰਗਾਂ ਦੌਰਾਨ ਇਨ੍ਹਾਂ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਸਬੰਧਤ ਵਿਭਾਗਾਂ ਦੀਆਂ ਚਾਲੂ ਸਾਲ ਦੀਆਂ ਪ੍ਰਾਪਤੀਆਂ ਅਤੇ ਵਿੱਤੀ ਸਾਲ 2023-24 ਲਈ ਮਿਥੇ ਟੀਚਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵੱਖ-ਵੱਖ ਸਕੀਮਾਂ ਅਧੀਨ ਲਾਭਪਾਤਰੀਆਂ ਦੀ ਸੰਖਿਆ ਦੇ ਨਾਲ-ਨਾਲ ਅਗਲੇ ਵਿੱਤੀ ਸਾਲ ਦੌਰਾਨ ਸੰਭਾਵਿਤ ਵਾਧੇ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵਿੱਤੀ ਸਾਲ 2023-24 ਲਈ ਵੱਖ-ਵੱਖ ਵਿਭਾਗਾਂ ਦੁਆਰਾ ਪ੍ਰਸਤਾਵਿਤ ਨਵੀਆਂ ਯੋਜਨਾਵਾਂ ਅਨੁਸਾਰ ਬਜਟ ਦੇ ਪ੍ਰਬੰਧਾਂ ਦੀ ਯੋਜਨਾ ਬਣਾਉਣ ਲਈ ਵਿਸਥਾਰ ਵਿੱਚ ਚਰਚਾ ਕੀਤੀ ਗਈ।

ਅੱਜ ਜਿੰਨ੍ਹਾਂ ਪ੍ਰਮੁੱਖ ਵਿਭਾਗਾਂ ਨਾਲ ਵਿੱਤ ਮੰਤਰੀ ਵੱਲੋਂ ਮੀਟਿੰਗ ਕੀਤੀ ਗਈ ਉਨ੍ਹਾਂ ਵਿੱਚ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸਿਹਤ ਅਤੇ ਪਰਿਵਾਰ ਭਲਾਈ, ਸਹਿਕਾਰਤਾ, ਗ੍ਰਹਿ ਮਾਮਲੇ ਅਤੇ ਨਿਆਂ, ਕਰ, ਬਿਜਲੀ ਅਤੇ ਆਬਕਾਰੀ ਸ਼ਾਮਿਲ ਸਨ।

Share post:

Subscribe

spot_imgspot_img

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ

ਬਰਨਾਲਾ, 24 ਜਨਵਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਜੋਧਪੁਰ ਵਿਖੇ...

ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ

ਅਬੋਹਰ 24 ਜਨਵਰੀਡਾ. ਨਚੀਕੇਤ ਕੋਤਵਾਲੀਵਾਲੇ ਡਾਇਰੈਕਟਰ ਆਈ ਸੀ ਏ...