Friday, December 27, 2024

ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਦੀ ਦਿਸ਼ਾ ਨੇ ਫੇਜ਼ ਦੋ ਐੱਮਬੀਬੀਐੱਸ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ

Date:

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਈ, 2024:
ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੀ ਵਿਦਿਆਰਥਣ ਦਿਸ਼ਾ ਨੇ ਐੱਮਬੀਬੀਐੱਸ ਦੇ ਦੂਜੇ ਪੜਾਅ ਲਈ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਇੱਕ ਵਾਰ ਫਿਰ ਪਹਿਲਾ ਸਥਾਨ ਹਾਸਲ ਕੀਤਾ ਹੈ। ਦਿਸ਼ਾ ਨੇ 78.4 ਪ੍ਰਤੀਸ਼ਤ ਦੇ ਸ਼ਾਨਦਾਰ ਅੰਕਾਂ ਨਾਲ ਲਗਾਤਾਰ ਦੂਜੇ ਸਾਲ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਪਿਛਲੇ ਸਾਲ ਪਹਿਲੇ ਪੜਾਅ ਦੀ ਪ੍ਰੀਖਿਆ ਵਿੱਚ ਵੀ ਉਸਨੇ 82.1 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਬੇਮਿਸਾਲ ਪ੍ਰਦਰਸ਼ਨ ਕੀਤਾ ਸੀ।
      ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਿਸ਼ਾ ਦੀ ਲਾਮਿਸਾਲ ਅਕਾਦਮਿਕ ਕਾਰਗੁਜ਼ਾਰੀ ਨਾ ਸਿਰਫ਼ ਉਸਦੀ ਪੈਦਾਇਸ਼ੀ ਪ੍ਰਤਿਭਾ ਨੂੰ ਦਰਸਾਉਂਦੀ ਹੈ ਬਲਕਿ ਉੱਤਮਤਾ ਲਈ ਉਸਦੀ ਅਟੁੱਟ ਵਚਨਬੱਧਤਾ ਨੂੰ ਵੀ ਦਰਸਾਉਂਦੀ ਹੈ। ਉਸ ਦੀਆਂ ਪ੍ਰਾਪਤੀਆਂ ਉਸ ਦੀ ਸਖ਼ਤ ਮਿਹਨਤ, ਲਗਨ ਅਤੇ ਡਾਕਟਰੀ ਸੰਕਲਪਾਂ ਦੀ ਡੂੰਘੀ ਸਮਝ ਦੇ ਪ੍ਰਮਾਣ ਵਜੋਂ ਸਾਹਮਣੇ ਆਈਆਂ ਹਨ।
     ਉਨ੍ਹਾਂ ਕਿਹਾ ਕਿ ਉਸਦੀ ਲਗਾਤਾਰ ਦੂਸਰੇ ਸਾਲ ਪੁਜੀਸ਼ਨ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਲਈ ਵੱਡਾ ਮਾਣ ਲਿਆਈ ਹੈ। ਉਸਦਾ ਪੜ੍ਹਾਈ ਪ੍ਰਤੀ ਸਮਰਪਣ ਅਤੇ ਅਕਾਦਮਿਕ ਹੁਨਰ ਉਹਨਾਂ ਕਦਰਾਂ-ਕੀਮਤਾਂ ਦੀ ਮਿਸਾਲ ਦਿੰਦਾ ਹੈ ਜੋ ਅਸੀਂ ਆਪਣੇ ਸਾਰੇ ਵਿਦਿਆਰਥੀਆਂ ਵਿੱਚ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹਾਂ। ਉਨ੍ਹਾਂ ਨੇ ਦਿਸ਼ਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਵਿਸ਼ਵਾਸ ਪ੍ਰਗਟਾਇਆ ਕਿ ਉਹ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਬਰਕਰਾਰ ਰੱਖੇਗੀ।” ਉਨ੍ਹਾਂ ਕਿਹਾ ਕਿ ਦਿਸ਼ਾ ਦੀ ਸਫਲਤਾ ਏ ਆਈ ਐਮ ਐਸ ਮੋਹਾਲੀ ਵਿਖੇ ਸਿੱਖਿਆ ਦੀ ਗੁਣਵੱਤਾ ਅਤੇ ਸੰਸਥਾ ਦੁਆਰਾ ਪ੍ਰਦਾਨ ਕੀਤੇ ਗਏ ਸਿੱਖਣ ਚ ਸਹਾਇਕ ਮਾਹੌਲ ਦਾ ਪ੍ਰਮਾਣ ਹੈ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...