ਪੰਜਾਬ ਸਰਕਾਰ ਵੱਲੋਂ ਰਾਜ ਵਿਚ ਪੰਚਾਇਤਾਂ ਭੰਗ

Dissolution of panchayats in the state

Dissolution of Panchayats
ਪੰਜਾਬ ਸਰਕਾਰ ਨੇ ਅਗਲੀਆਂ ਚੋਣਾਂ ਦੀ ਤਿਆਰੀ ਵਜੋਂ ਸੂਬੇ ਦੀਆਂ ਗਰਾਮ ਪੰਚਾਇਤਾਂ (panchayat election) ਭੰਗ ਕਰ ਦਿੱਤੀਆਂ ਹਨ। ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ।

ਨਵੀਆਂ ਪੰਚਾਇਤਾਂ ਚੁਣਨ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਪੰਚਾਇਤ ਵਿਭਾਗ ਨੇ ਇਸ ਤੋਂ ਪਹਿਲਾਂ ਗਰਾਮ ਪੰਚਾਇਤਾਂ ਭੰਗ ਕਰਨ ਵਾਸਤੇ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ

also read :- ਪਾਣੀਪਤ ‘ਚ ਵਿਅਕਤੀ ਨਾਲ ਵੱਜੀ 5 ਲੱਖ ਰੁਪਏ ਦੀ ਠੱਗੀ: ਟਾਵਰ ਲਗਾਉਣ ‘ਤੇ 40 ਲੱਖ ਰੁਪਏ ਅਤੇ ਨੌਕਰੀ ਦੇਣ ਦਾ ਕੀਤਾ ਵਾਅਦਾ ਸੀ…

ਇਸ ਖ਼ਿਲਾਫ਼ ਕੁਝ ਗਰਾਮ ਪੰਚਾਇਤਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਤੇ ਅਦਾਲਤੀ ਦਾਖਲ ਮਗਰੋਂ ਪੰਜਾਬ ਸਰਕਾਰ ਨੂੰ ਪੰਚਾਇਤਾਂ ਭੰਗ ਕੀਤੇ ਜਾਣ ਦੇ ਫ਼ੈਸਲੇ ’ਤੇ ਯੂ-ਟਰਨ ਲੈਣਾ ਪਿਆ ਸੀ।

ਕਾਂਗਰਸ ਸਰਕਾਰ ਸਮੇਂ ਪਹਿਲੇ ਪੜਾਅ ’ਚ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੀ ਚੋਣ 19 ਸਤੰਬਰ 2018 ਨੂੰ ਹੋਈ ਸੀ ਅਤੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਮਈ 2013 ’ਚ ਪੰਚਾਇਤੀ ਚੋਣਾਂ ਹੋਈਆਂ ਸਨ।

Dissolution of Panchayats

[wpadcenter_ad id='4448' align='none']