Thursday, January 23, 2025

ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੰਡੇ 3 ਕਰੋੜ 29 ਲੱਖ ਰੁਪਏ

Date:

  • ਪਿੰਡਾਂ ਦੇ ਸਮੁੱਚੇ ਵਿਕਾਸ ਲਈ ਕੰਮ ਕਰਵਾਉਣ ਵਾਲੇ ਵਿਅਕਤੀਆਂ ਅਤੇ ਪੰਚਾਇਤਾਂ ਨੂੰ ਸਰਕਾਰ ਵਲੋਂ ਕੀਤਾ ਜਾਵੇਗਾ ਸਨਮਾਨਿਤ

DISTRIBUTES RS 3 CRORE 29 LAKH ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣ ਦੇਵੇਗੀ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਦਾ ਕੰਮ ਕਰਵਾਉਣ ਵਾਲੇ ਵਿਅਕਤੀਆਂ ਅਤੇ ਪੰਚਾਇਤਾਂ ਨੂੰ ਸਰਕਾਰ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ  ਵਿਧਾਨ ਸਭਾ ਹਲਕਾ ਮਲੋਟ ਵਿੱਚ ਪੈਂਦੇ ਪਿੰਡ ਖੂੰਨਣ ਕਲਾਂ ਵਿਖੇ ਤਕਰੀਬਨ 17 ਪਿੰਡਾਂ ਦੀਆਂ ਪੰਚਾਇਤਾਂ ਨੂੰ ਗਰਾਟਾਂ ਤਕਸੀਮ ਕਰਨ ਮੌਕੇ ਕੀਤਾ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਦਿੱਤਾ ਜਾ ਸਕੇ।
ਉਹਨਾਂ ਕਿਹਾ ਕਿ ਪਿੰਡ ਖੂੰਨਣ ਕਲਾਂ ਲਈ 51 ਲੱਖ ਰੁਪਏ, ਪਿੰਡ ਤਾਮਕੋਟ ਲਈ 55 ਲੱਖ 50 ਹਜ਼ਾਰ ਰੁਪਏ, ਪਿੰਡ ਲੱਕੜਵਾਲਾ ਲਈ 46 ਲੱਖ 46 ਹਜ਼ਾਰ ਰੁਪਏ, ਧਿਗਾਣਾ ਲਈ 33.50 ਲੱਖ ਰੁਪਏ, ਸੋਥਾ ਲਈ 23 ਲੱਖ ਰੁਪਏ, ਚੱਕ ਦੂਹੇਵਾਲਾ ਪਿੰਡ ਲਈ 19.50 ਲੱਖ ਰੁ., ਸ਼ੇਰਗੜ੍ਹ ਗਿਆਨ ਸਿੰਘ ਵਾਲਾ ਲਈ 18.60 ਲੱਖ ਰੁਪਏ, ਲਖਮੀਰੇਆਣਾ ਲਈ 18.26 ਲੱਖ ਰੁ., ਖਾਨੇ ਕੀ ਢਾਬ ਲਈ 17 ਲੱਖ ਰੁਪਏ, ਔਲਖ ਪਿੰਡ ਲਈ 16 ਲੱਖ ਰੁਪਏ, ਤਰਖਾਣਵਾਲਾ ਪਿੰਡ ਲਈ 15.40 ਲੱਖ ਰੁਪਏ, ਉੜਾਂਗ ਪਿੰਡ ਲਈ 6 ਲੱਖ ਰੁਪਏ,ਰਾਮ ਨਗਰ ਖਜ਼ਾਨ ਲਈ 4.25 ਲੱਖ ਰੁਪਏ ਅਤੇ ਪਿੰਡ ਬਾਮ ਪਿੰਡ ਲਈ 4.50 ਲੱਖ ਰੁਪਏ ਵੱਖ-ਵੱਖ ਵਿਕਾਸ ਕੰਮਾਂ ਲਈ ਦਿੱਤੇ। DISTRIBUTES RS 3 CRORE 29 LAKH

ਆਪਣੇ ਇਸ ਦੌਰੇ ਦੌਰਾਨ ਉਹਨਾਂ ਪਿੰਡ ਮਦਰੱਸਾ ਦੇ ਵਸਨੀਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਲਈ ਆਰ.ਓ. ਸਿਸਟਮ ਦੇ ਨਵੀਨੀਕਰਨ ਦਾ ਉਦਘਾਟਨ ਵੀ ਕੀਤਾ ਜੋ ਇੰਡੀਅਨ ਬੈਂਕ ਦੇ ਸਹਿਯੋਗ ਨਾਲ ਮੁੜ ਸੁ਼ਰੂ ਕੀਤਾ ਗਿਆ ਹੈ ਅਤੇ ਪਿੰਡ ਮਦਰੱਸਾ ਦੇ ਆਂਗਣਵਾੜੀ ਸੈਂਟਰ ਲਈ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਭਰੋਸਾ ਦਿੱਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਸਨ ਬਰਾੜ ਜਿ਼ਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਬਲਾਕ ਪ੍ਰਧਾਨ ਸਿਮਰਜੀਤ ਸਿੰਘ,ਡਿਪਟੀ ਜਨਰਲ ਮੈਨੇਜਰ ਆਰ.ਕੇ. ਜੋਸ਼ੀ, ਜੋਨਲ ਮੈਨੇਜਰ ਅੰਮ੍ਰਿਤਸਰ ਅਨਿਲ ਕੁਮਾਰ ਇੰਡੀਅਨ ਬੈਂਕ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਸਰਾਂ, ਅੰਗਰੇਜ਼ ਸਿੰਘ, ਸੁਖਦੀਪ ਸਿੰਘ ਅਤੇ ਮਹਾਵੀਰ ਸਿੰਘ ਮਦਰੱਸਾ ਵੀ ਮੌਜੂਦ ਸਨ।

ਪਿੰਡਾਂ ਦੇ ਸਮੁੱਚੇ ਵਿਕਾਸ ਲਈ ਕੰਮ ਕਰਵਾਉਣ ਵਾਲੇ ਵਿਅਕਤੀਆਂ ਅਤੇ ਪੰਚਾਇਤਾਂ ਨੂੰ ਸਰਕਾਰ ਵਲੋਂ ਕੀਤਾ ਜਾਵੇਗਾ ਸਨਮਾਨਿਤ

Also Read : ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਦੀ ਇੱਛਾ ਜਤਾਈ

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।