ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਮਾਨਸਾ, 01 ਮਈ:
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹਰੀ ਸਿੰਘ ਗਰੇਵਾਲ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਜੇਲ੍ਹ ਵਿਖੇ ਸਾਰੀਆਂ ਬੈਰਕਾਂ, ਲੰਗਰ ਹਾਲ, ਜੇਲ੍ਹ ਅੰਦਰ ਬਣੇ ਹਸਪਤਾਲ, ਲੀਗਲ ਏਡ ਦਫ਼ਤਰ ਦਾ ਨਿਰੀਖਣ ਕੀਤਾ ਗਿਆ। ਜ਼ੇਲ੍ਹ ਅੰਦਰ ਰੱਖ-ਰਖਾਵ, ਕੈਦੀਆਂ ਦੇ ਰਹਿਣ ਦੀਆਂ ਥਾਵਾਂ, ਰੋਜ਼ਾਨਾ ਕਿਰਿਆਵਾਂ, ਰਸੋਈ ਘਰ ਆਦਿ ਦਾ ਨਿਰੀਖਣ ਕਰਦਿਆਂ ਜੇਲ੍ਹ ਅਧਿਕਾਰੀਆਂ ਅਤੇ ਕਰਮੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਹਰੀ ਸਿੰਘ ਗਰੇਵਾਲ ਨੇ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਜੱਜ ਸਾਹਿਬ ਵੱਲੋਂ ਕੈਦੀਆਂ ਨਾਲ ਮੈਡੀਕਲ ਸਹੂਲਤਾਂ, ਗਾਰਦ, ਲੰਗਰ ਆਦਿ ਬਾਰੇ ਗੱਲਬਾਤ ਕੀਤੀ ਗਈ।
ਇਸ ਮੌਕੇ ਜੇਲ੍ਹ ਸੁਪਰਡੰਟ ਇਕਬਾਲ ਸਿੰਘ ਬਰਾੜ, ਡਿਪਟੀ ਸੁਪਰਡੰਟ ਜਗਜੀਤ ਸਿੰਘ, ਦੀਪਇੰਦਰ ਸਿੰਘ ਐਡਵੋਕੇਟ, ਡਿਪਟੀ ਚੀਫ ਐਲ.ਏ.ਡੀ.ਸੀ, ਰਾਜੀਵ ਕੁਮਾਰ ਅਡੀਸ਼ਨਲ ਇੰਗਲਿਸ਼ ਕਲਰਕ, ਸੁਖਜੀਤ ਸਿੰਘ ਰੀਡਰ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ, ਮਾਨਸਾ, ਅਮਿਤ ਵਰਮਾ ਸੀਨੀਅਰ ਸਹਾਇਕ ਮੌਜੂਦ ਸਨ।  

[wpadcenter_ad id='4448' align='none']