ਡੇਂਗੂ ਮਲੇਰੀਆ ਤੋਂ ਬਚਾਓ ਸਬੰਧੀ ਜ਼ਿਲਾ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ

ਡੇਂਗੂ ਮਲੇਰੀਆ ਤੋਂ ਬਚਾਓ ਸਬੰਧੀ ਜ਼ਿਲਾ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ

ਫ਼ਿਰੋਜ਼ਪੁਰ, 2 ਮਈ 2024: ਡੇਂਗੂ ਮਲੇਰੀਆ ਵਰਗੀਆਂ ਮੱਛਰਾਂ ਨਾਲ ਫੈਲਣ ਵਾਲੀਆਂ ਬੀਮਾਰੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕਾਰਜਜਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਥਰੋਲ ਦੀ ਅਗਵਾਈ ਵਿੱਚ ਸਾਰੇ ਸੀਨੀਅਰ ਮੈਡੀਕਲ ਅਫਸਰ ਵੀ ਹਾਜ਼ਰ ਸਨ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਵੱਖ-ਵੱਖ […]

ਫ਼ਿਰੋਜ਼ਪੁਰ, 2 ਮਈ 2024:

ਡੇਂਗੂ ਮਲੇਰੀਆ ਵਰਗੀਆਂ ਮੱਛਰਾਂ ਨਾਲ ਫੈਲਣ ਵਾਲੀਆਂ ਬੀਮਾਰੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕਾਰਜਜਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਥਰੋਲ ਦੀ ਅਗਵਾਈ ਵਿੱਚ ਸਾਰੇ ਸੀਨੀਅਰ ਮੈਡੀਕਲ ਅਫਸਰ ਵੀ ਹਾਜ਼ਰ ਸਨ।

ਇਸ ਮੌਕੇ ਸਹਾਇਕ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਓ ਸਬੰਧੀ ਪੈਂਫਲੇਟ ਮੁਹੱਈਆ ਕਰਵਾਏ ਜਾਣ ਅਤੇ ਸਾਰੇ ਸਕੂਲਾਂ ਵਿੱਚ ਬੋਰਡਾਂ ਉਪਰ ਲਗਾਏ ਜਾਣ ਅਤੇ ਬੱਚਿਆਂ ਨੂੰ ਸਵੇਰ ਦੀ ਸਭਾ ਵਿੱਚ ਡੇਂਗੂ, ਮਲੇਰੀਆ ਅਤੇ ਆਲੇ-ਦੁਆਲੇ ਦੀ ਸਫ਼ਾਈ ਬਾਰੇ ਜਾਗਰੂਕ ਕਰਨ ਬਾਰੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ। ਉਨ੍ਹਾਂ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਨੂੰ ਕੰਡਮ ਪਏ ਟਾਇਰਾਂ ਨੂੰ ਸਟੇਰ ਵਿੱਚ ਢੱਕ ਕੇ ਰੱਖਣ ਦੀ ਹਦਾਇਤ ਕੀਤੀ ਗਈ ਤਾਂ ਜੋ ਉਨ੍ਹਾਂ ਵਿਚ ਪਾਣੀ ਨਾ ਖੜ ਸਕੇ ਜਿਸ ਨਾਲ ਕਿ ਡੇਂਗੂ ਦਾ ਲਾਰਵਾ ਪੈਦਾ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।

ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਮਿੰਦਰ ਅਤੇ ਡਾ. ਯੁਵਰਾਜ ਨੇ ਆਂਗਨਵਾੜੀ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਾਫ਼-ਸਫ਼ਾਈ ਵੱਲ ਖ਼ਾਸ ਤੌਰ ‘ਤੇ ਧਿਆਨ ਦਿੱਤਾ ਜਾਵੇ ਅਤੇ ਵੱਖ ਵੱਖ ਥਾਵਾਂ ‘ਤੇ ਵਾਧੂ ਖੜ੍ਹੇ ਪਾਣੀ ਦੇ ਸੋਮਿਆਂ ਨੂੰ ਪੂਰਿਆ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਨਗਰ ਕੌਂਸਲ ਦੇ ਨੁਮਾਇੰਦਿਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਸਿਹਤ ਵਿਭਾਗ ਵੱਲੋਂ ਭੇਜੀ ਗਈ ਲਾਰਵਾ ਮਿਲਣ ਵਾਲੇ ਖੇਤਰਾਂ ਦੀ ਲਿਸਟ ਵਾਲੇ ਏਰੀਆ ਦੇ ਚਲਾਨ ਕੱਟੇ ਜਾਣ ਅਤੇ ਫੋਗਿੰਗ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਕੁਮਾਰ ਅਤੇ ਡਿਪਟੀ ਮਾਸ ਮੀਡੀਆ ਅਫਸਰ ਸੰਦੀਪ ਵੱਲੋਂ ਡੇਂਗੂ ਲਾਰਵਾ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਸਾਰੇ ਵਿਭਾਗਾਂ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Tags:

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ