ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਅੰਮ੍ਰਿਤਸਰ ਹਥਿਆਰਬੰਦ ਸੈਨਾ ਝੰਡਾ ਦਿਵਸ-2023

ਅੰਮ੍ਰਿਤਸਰ 7 ਦਸੰਬਰ 2023 —

               ਹਰ ਸਾਲ ਦੀ ਤਰ੍ਹਾਂ ਜਿਲ੍ਹਾ ਅੰਮ੍ਰਿਤਸਰ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ 07 ਦਸੰਬਰ ਨੂੰ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਸੈਨਿਕ ਬੋਰਡ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਸਿੰਘ ਥੋਰੀ ਦੇ ਦਫਤਰ ਵਿਖੇ ਮਨਾਇਆ ਗਿਆ। ਇਸ ਸਮੇਂ ਸੁਪਰਡੰਟ ਸ੍ਰੀ ਸੁਖਬੀਰ ਸਿੰਘ, ਸੀਨੀਅਰ ਸਹਾਇਕ ਜਪਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੇ ਸੀਨੇ ਤੇ ਝੰਡਾ ਲਗਾਕੇ ਸ਼ੁਰੂਆਤ ਕੀਤੀ। ਇਸ ਮੋਕੇ ਤੇ ਡਿਪਟੀ ਕਮਿਸ਼ਨਰ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਕਿ ਸੈਨਾ ਝੰਡਾ ਦਿਵਸ ਦੇਸ਼ ਦੇ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਆਪਣਾ ਅੱਜ ਸਾਡੇ ਕੱਲ੍ਹ ਵਾਸਤੇ ਕੁਰਬਾਨ ਕੀਤਾ ਹੈ। ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ। ਇਸ ਲਈ ਭਾਰਤ ਦੇਸ਼ ਦਾ ਹਰ ਨਾਗਰਿਕ ਝੰਡਾ ਦਿਵਸ ਮਨਾ ਕੇ ਦਿਲ ਖੋਲ ਕੇ ਦਾਨ ਕਰਦਾ ਹੈ। ਦਾਨ ਵੱਜੋਂ ਇੱਕਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸ਼ਜ਼ ਫਲੈਗ ਡੇ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜੋ ਕਿ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਹੋਰ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਲਈ ਵਰਤਿਆਂ ਜਾਂਦਾ ਹੈ । ਡਿਪਟੀ ਕਮਿਸ਼ਨਰ ਨੇ ਇਸ ਝੰਡਾ ਦਿਵਸ ਤੇ ਸਾਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ, ਕਾਲਜ਼ਾਂ, ਹਸਪਤਾਲਾਂ, ਮਹਿਕਮਿਆਂ ਅਤੇ ਸੰਸਥਾਵਾਂ ਨੂੰ ਖੁੱਲੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ।

[wpadcenter_ad id='4448' align='none']