ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਵਿਦਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਅਧੀਨ ਆਪਣਾ ਵੋਟਰ ਕਾਰਡ ਬਨਵਾਉਣ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ 7 ਦਸੰਬਰ 2023–

               ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਰਕਾ ਲੜਕੇ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅੰਮ੍ਰਿਤਸਰ ਸ੍ਰੀ ਸੁਸ਼ੀਲ ਕੁਮਾਰ ਤੁਲੀ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਚੈੱਕ ਕੀਤੀ। ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਮਿਸ਼ਨ ਸਮਰੱਥ ਅਧੀਨ ਵਿÇਆਰਥੀਆਂ ਦੇ ਸਿੱਖਣ ਦੇ ਪੱਧਰ ਦੀ ਜਾਂਚ ਲਈ ਵਿਦਿਆਰਥੀਆਂ ਤੋਂ ਪ੍ਰਸ਼ਨ ਪੁੱਛੇ ਜਿਹਨਾਂ ਦੇ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਜਵਾਬ ਦਿੱਤੇ ਗਏ। ਇਸ ਤੋ ਇਲਾਵਾ ਸਕੂਲ ਵਿਚਲੇ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ, ਸਫਾਈ ਅਤੇ ਮਿਡ ਡੇ ਮੀਲ ਆਦਿ ਦਾ ਮੁਆਇਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਤੁਲੀ ਨੇ ਸਕੂਲ ਵਿੱਚ ਚੱਲ ਰਹੇ ਪੜ੍ਹਾਈ ਅਤੇ ਹੋਰ ਗਤੀਵਿਧੀਆਂ, ਸਾਫ ਸਫਾਈ ਆਦਿ ਤੇ ਤਸੱਲੀ ਪ੍ਰਗਟ ਕੀਤੀ। ਉਹਨਾਂ ਦੱਸਿਆ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਸਿੱਖਿਆ ਦੇ ਮਿਆਰ ਵਿੱਚ ਕਾਫੀ ਇਜ਼ਾਫਾ ਹੋਇਆ ਹੈ। ਪਿ੍ਰੰਸੀਪਲ ਸ੍ਰੀਮਤੀ ਨਵਜੋਤ ਖੁਰਾਣਾ ਦੀ ਯੋਗ ਅਗਵਾਈ ਅਤੇ ਸਮੂਹ ਸਟਾਫ ਦੀ ਮਿਹਨਤ ਸਦਕਾ ਵੇਰਕਾ ਸਕੂਲ ਦੇ ਲੜਕੇ ਨਿੱਤ ਨਵੇਂ ਮੁਕਾਮ ਹਾਸਲ ਕਰ ਰਹੇ ਹਨ।

ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਸੁਸ਼ੀਲ ਕੁਮਾਰ ਤੁਲੀ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਅਧੀਨ ਆਪਣਾ ਵੋਟਰ ਕਾਰਡ ਬਨਵਾਉਣ ਅਤੇ ਆਪਣੀ ਵੋਟ ਦਾ ਸੋਚ ਵਿਚਾਰ ਕੇ ਸਹੀ ਉਪਯੋਗ ਕਰਦਿਆਂ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਹਨਾ ਦੇ ਨਾਲ ਸ. ਜਸਬੀਰ ਸਿੰਘ ਜ਼ਿਲ੍ਹਾ ਕੈਰੀਅਰ ਗਾਈਡੈਂਸ ਕੌਸਲਰ ਅਤੇ ਸ੍ਰੀ ਗੌਰਵ ਕੁਮਾਰ ਹਾਜ਼ਰ ਸਨ। ਪਿ੍ਰੰਸੀਪਲ ਅਤੇ ਸਮੂਹ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਸੁਸ਼ੀਲ ਕੁਮਾਰ ਤੁਲੀ ਦਾ ਧੰਨਵਾਦ ਕੀਤਾ ਗਿਆ।

[wpadcenter_ad id='4448' align='none']