Saturday, December 21, 2024

ਜ਼ਿਲ੍ਹਾ ਚੋਣ ਅਬਜਰਵਰ ਡੀ.ਪੀ.ਐਸ. ਖਰਬੰਦਾ ਵੱਲੋਂ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰਾਂ ਦਾ ਦੌਰਾ

Date:

ਫ਼ਿਰੋਜ਼ਪੁਰ 14 ਅਕਤੂਬਰ 2024….

ਜ਼ਿਲ੍ਹਾ ਚੋਣ ਅਬਜਰਵਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਫ਼ਿਰੋਜ਼ਪੁਰ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰ ਐਮ.ਐਲ.ਐੱਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਸ਼ਹਿਰ, ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਤੇ ਸਕੂਲ ਆਫ਼ ਐਮੀਨੈਂਸ ਮਮਦੋਟ ਦਾ ਦੌਰਾ ਕੀਤਾ ਅਤੇ ਇੱਥੇ ਪੋਲਿੰਗ ਲਈ ਜਾ ਰਹੀਆਂ ਪਾਰਟੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਰਣਦੀਪ ਸਿੰਘ ਤੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਣ ਅਮਲਾ ਪੂਰੀ ਨਿਡਰਤਾ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖਤਾ ਨਾਲ ਕੰਮ ਕਰੇ। ਉਨ੍ਹਾਂ ਚੋਣ ਅਮਲੇ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਇਸ ਮੌਕੇ ਇੱਥੋਂ ਰਵਾਨਾ ਹੋ ਰਹੀਆਂ ਪੋਲਿੰਗ ਪਾਰਟੀਆਂ ਨੇ ਉਤਸਾਹਪੂਰਵਕ ਆਪਣਾ ਸਮਾਨ ਲੈ ਕੇ ਪੋਲਿੰਗ ਬੂਥਾਂ ਵੱਲ ਚਾਲੇ ਪਾਏ।

ਇਸ ਮੌਕੇ ਐਸ.ਪੀ (ਡੀ) ਰਣਧੀਰ ਕੁਮਾਰ, ਐਸ. ਪੀ (ਐਚ) ਸੁਖਵਿੰਦਰ ਸਿੰਘ, ਡਿਪਟੀ ਡੀਈਓ ਡਾ. ਸਤਿੰਦਰ ਸਿੰਘ (ਲਾਇਜ਼ਨ ਅਫ਼ਸਰ)ਅਤੇ ਸ਼੍ਰੀ ਸੰਦੀਪ ਕਟੋਚ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ...

ਸਰਕਾਰੀ ਸਕੂਲ ਬਾਂਡੀ ਵਾਲਾ ਦੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਪ੍ਰਤੀ ਕੀਤਾ ਜਾ ਰਿਹੈ ਜ਼ਾਗਰੂਕ

ਫਾਜ਼ਿਲਕਾ, 21 ਦਸੰਬਰਤਕਨੀਕੀ ਯੁਗ ਵਿਚ ਸਮੇਂ ਦਾ ਹਾਨੀ ਬਣਾਉਣ...

ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫ਼ਲਆਯੋਜਨ, ਸਾਇੰਸ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ

ਮੋਗਾ 21 ਦਸੰਬਰਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ...