ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Date:

ਲੁਧਿਆਣਾ, 15 ਅਪ੍ਰੈਲ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਗਤੀਵਿਧੀਆਂ ਬਾਰੇ ਚਰਚਾ ਕੀਤੀ।

ਮੀਟਿੰਗ ਦੌਰਾਨ, ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਸੇ ਵੀ ਚੋਣ-ਸਬੰਧਤ ਗਤੀਵਿਧੀਆਂ ਵਿੱਚ ਬੱਚਿਆਂ ਦੀ ਵਰਤੋਂ ‘ਤੇ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਇਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਚੋਣ ਮੁਹਿੰਮ ਵਿੱਚ ਸ਼ਾਮਲ ਨਾ ਕਰਨ, ਜਿਸ ਵਿੱਚ ਬੱਚੇ ਨੂੰ ਗੋਦੀ ਚੁੱਕਣਾ, ਬੱਚੇ ਨੂੰ ਵਾਹਨ ਜਾਂ ਰੈਲੀ ਵਿੱਚ ਲਿਜਾਣਾ, ਨਾਅਰੇਬਾਜ਼ੀ ਕਰਨਾ, ਪੋਸਟਰ ਜਾਂ ਪੈਂਫਲਿਟ ਵੰਡਣਾ ਜਾਂ ਚੋਣਾਂ ਨਾਲ ਸਬੰਧਤ ਕੋਈ ਹੋਰ ਸਰਗਰਮੀਆਂ ਸ਼ਾਮਲ ਹੈ। ਸਾਹਨੀ ਨੇ ਸਪੱਸ਼ਟ ਕੀਤਾ ਕਿ ਇਸ ਨੀਤੀ ਦੀ ਕੋਈ ਵੀ ਉਲੰਘਣਾ ਅਪਰਾਧੀਆਂ ਦੇ ਖਿਲਾਫ ਗੰਭੀਰ ਕਾਰਵਾਈ ਨੂੰ ਸੱਦਾ ਦੇਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ 24 ਘੰਟਿਆਂ ਦੇ ਅੰਦਰ ਨੋਟਿਸਾਂ ਦਾ ਜਵਾਬ ਦੇਣ ਲਈ ਵੀ ਕਿਹਾ। ਉਨ੍ਹਾਂ ਚੋਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਦੀ ਸਮਾਂ-ਸਾਰਣੀ ਵੀ ਸਾਂਝੀ ਕੀਤੀ ਜਿਸ ਵਿੱਚ ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜੇਸ਼ਨ, 25 ਅਪ੍ਰੈਲ ਨੂੰ ਪੋਲਿੰਗ ਕਮਰਚਾਰੀਆਂ ਨੂੰ ਫਾਰਮ 12-ਏ ਸੌਂਪਣ ਦੀਆਂ ਡਿਊਟੀਆਂ, ਈ.ਵੀ.ਐਮ. ਦੀ ਪਹਿਲੀ ਰੈਂਡਮਾਈਜੇਸ਼ਨ ਜੋਕਿ 2 ਮਈ ਨੂੰ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸੌਂਪੀਆਂ ਜਾਣਗੀਆਂ, ਸਹਾਇਕ ਰਿਟਰਨਿੰਗ ਅਫਸਰਾਂ ਵੱਲੋਂ ਪੋਲਿੰਗ ਕਰਮਚਾਰੀਆਂ ਦੀ ਪਹਿਲੀ ਸਿਖਲਾਈ ਅਤੇ 05 ਮਈ ਨੂੰ ਭਰੇ ਗਏ 12ਏ ਫਾਰਮਾਂ ਨੂੰ ਇਕੱਠਾ ਕਰਨਾ ਆਦਿ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ ਨੂੰ ਜਾਰੀ ਕੀਤਾ ਜਾਵੇਗਾ, ਨਾਮਜ਼ਦਗੀਆਂ ਦੀ ਆਖਰੀ ਮਿਤੀ 14 ਮਈ ਹੋਵੇਗੀ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ। ਉਮੀਦਵਾਰ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। 1 ਜੂਨ ਨੂੰ ਵੋਟਾਂ ਪੈਣਗੀਆਂ ਜਦਕਿ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share post:

Subscribe

spot_imgspot_img

Popular

More like this
Related