ਸ੍ਰੀ ਮੁਕਤਸਰ ਸਾਹਿਬ 16 ਅਕਤੂਬਰ
ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਸਮਾਂ ਸਾਰਣੀ ਦਾ ਐਲਾਨ ਕਰਨ ਦੇ ਨਾਲ ਹੀ ਜਿਲ੍ਹੇ ਸ੍ਰੀ ਮੁਕਤਸਰ ਸਾਹਿਬ ਅੰਦਰ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਬੁਲਾਈ ਗਈ ਪ੍ਰੈਸ ਕਾਨਫਰੰਸ ਕਰਦਿਆਂ ਦਿੱਤੀ।
ਉਹਨਾਂ ਦੱਸਿਆਂ ਕਿ 84-ਗਿੱਦੜਬਾਹਾ ਦੀ ਉਪ ਚੋਣ ਸਮਾਂ ਸਾਰਣੀ ਅਨੁਸਾਰ ਜਿਲ੍ਹੇ ਵਿੱਚ ਭਾਰਤ ਦੇ ਚੋਣ ਕਮਿਸ਼ਨ ਵਲੋਂ 18 ਅਕਤੂਬਰ 2024 ਨੂੰ ਨੋਟੀਫੀਕੇਸ਼ਨ ਕੀਤਾ ਜਾਵੇਗਾ, 25 ਅਕਤੂਬਰ ਤੱਕ ਨਾਮਜਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ, 28 ਅਕਤੂਬਰ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ, 30 ਅਕਤੂਬਰ ਤੱਕ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ, 13 ਨਵੰਬਰ 2024 ਨੂੰ ਗਿੱਦੜਬਾਹਾ ਹਲਕੇ ਵਿੱਚ ਵੋਟਾਂ ਪੈਣਗੀਆਂ 23 ਨਵੰਬਰ 2024 ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ 25 ਨਵੰਬਰ 2024 ਤੱਕ ਆਦਰਸ਼ ਚੋਣ ਜਾਬਤਾ ਲਾਗੂ ਰਹੇਗਾ।
ਉਹਨਾਂ ਗਿੱਦੜਬਾਹਾ ਦੀ ਉਪ ਚੋਣ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਲਕੇ ਵਿੱਚ 166489 ਵੋਟਰ ਹਨ, ਜਿਹਨਾਂ ਵਿੱਚ 86724 ਪੁਰਸ ਵੋਟਰ,79754 ਇਸਤਰੀ ਵੋਟਰ,11 ਜੈਂਡਰ ਵੋਟਰ ਸ਼ਾਮਿਲ ਹਨ।
ਉਹਨਾ ਇਹ ਵੀ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿੰਆਂ ਉਹਨਾ ਨੂੰ ਕਿਹਾ ਗਿਆ ਹੈ ਕਿ ਭਾਰਤੀ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਸਿਆਸੀ ਪਾਰਟੀ ਆਪਣੀ ਪਾਰਟੀ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਸਬੰਧੀ ਲਗਾਏ ਗਏ ਹੋਰਡਿੰਗ, ਬੈਨਰ, ਪੋਸਟਰ ਆਦਿ ਜਲਦੀ ਤੋਂ ਜਲਦੀ ਹਟਾਏ ਜਾਣ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਪਾਲਣ ਕਰਨ ਅਤੇ ਕੁਤਾਹੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੀਟਿੰਗ ਦੌਰਾਨ ਸ੍ਰੀ ਤੁਸ਼ਾਰ ਗੁਪਤਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਗਿੱਦੜਬਾਹਾ ਦੀ ਉਪ ਚੋਣ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਖਤ ਕਦਮ ਚੁੱਕੇ ਜਾਣਗੇ ਤਾਂ ਜੋ ਚੋਣ ਪ੍ਰਕਿਰਿਆ ਨੂੰ ਅਮਨ-ਸ਼ਾਂਤੀ ਪੂਰਵਕ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਪਾਲ ਸਿੰਘ ਰਿਟਰਨਿੰਗ ਅਫਸਰ ਗਿੱਦੜਬਾਹਾ, ਸ੍ਰੀਮਤੀ ਸ਼ਾਇਰੀ ਸਹਾਇਕ ਕਮਿਸ਼ਨਰ (ਜਨਰਲ), ਸ੍ਰੀ ਹਰਬੰਸ ਸਿੰਘ ਤਹਿਸੀਲਦਾਰ ਚੋਣਾਂ, ਸ੍ਰੀ ਸੋਰਵ ਜੈਨ ਇਲੈਕਸ਼ਨ ਕਾਨੂੰਗੋਂ ਤੋਂ ਇਲਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਜਿਲ੍ਹਾ ਚੋਣ ਅਫਸਰ ਵਲੋਂ ਆਦਰਸ਼ ਚੋਣ ਜਾਬਤਾ ਨੂੰ ਜਿ਼ਲ੍ਹੇ ਵਿੱਚ ਸਖਤੀ ਨਾਲ ਲਾਗੂ ਕਰਨ ਦੇ ਹੁਕਮ
[wpadcenter_ad id='4448' align='none']