Thursday, January 16, 2025

ਚੋਣਾਂ ਦੀ ਰੌਚਕਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਤਿੰਨ ਸਵੀਪ ਗੀਤ ਰਲੀਜ਼

Date:

ਫ਼ਿਰੋਜ਼ਪੁਰ, 27 ਮਈ 2024:

            ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਰਤ ਦੇ ਚੋਣ ਕਮਿਸ਼ਨ, ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਨਿਰੰਤਰ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਚੋਣ ਦਫ਼ਤਰ ਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ ਤਹਿਤ ਤਿੰਨ ਸਵੀਪ ਗੀਤ ਵਿਧਾਤਾ ਬਣੋ ਭਾਰਤ ਕੇ, ਮਲਵਈ ਗਿੱਧਾ ਤੇ ਟੱਪੇ ਤਿਆਰ ਕਰਵਾਏ ਗਏ। ਇਨ੍ਹਾਂ ਗੀਤਾਂ ਨੂੰ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਅੱਜ ਰਲੀਜ਼ ਕੀਤਾ ਗਿਆ। ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ ਤੇ ਇਲੈਕਸ਼ਨ ਤਹਿਸੀਲਦਾਰ ਸ਼੍ਰੀ ਚਾਂਦ ਪ੍ਰਕਾਸ਼ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

            ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਸਵੀਪ ਗਤੀਵਿਧੀਆਂ ਜਿਨ੍ਹਾਂ ਵਿੱਚ ਸਵੀਪ ਗੀਤ, ਸਵੀਪ ਗਿੱਧਾ, ਮਲਵਈ ਗਿੱਧਾ, ਟੱਪੇ ਆਦਿ ਰਾਹੀਂ ਲੋਕਾਂ ਨੂੰ ਮਤਦਾਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।  ਉਨ੍ਹਾਂ ਲੋਕਤੰਤਰ ਦੇ  ਤਿਉਹਾਰ ‘ਚੋਣਾਂ ਦਾ ਪਰਵ’ ਵਿੱਚ 1 ਜੂਨ 2024 ਨੂੰ ਹਰੇਕ ਵੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਬਿਨਾਂ ਕਿਸੇ ਡਰ, ਪੱਖਪਾਤ ਤੇ ਲਾਲਚ ਤੋਂ ਇਸਤੇਮਾਲ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਹ ਸਵੀਪ ਗੀਤ ਚੋਣਾਂ ’ਚ ਲੋਕਾਂ ਦੀ ਸ਼ਮੂਲੀਅਤ ਵਧਾਉਣ ਵਿੱਚ ਸਹਾਈ ਸਿੱਧ ਹੋਣਗੇ।

          ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ ਨੇ ਦੱਸਿਆ ਕਿ ਇਲੈਕਸ਼ਨ ਦਫ਼ਤਰ, ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਸਵੀਪ ਆਰਟਿਸਟ ਟੀਮ ਵੱਲੋਂ ਵੋਟਰ ਜਾਗਰੂਕਤਾ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਹਿੰਦੀ ਗੀਤ ’ਵਿਧਾਤਾ ਬਣੋ ਭਾਰਤ ਕੇ’ ਅਤੇ ਪੰਜਾਬੀ ਵਿੱਚ ’ਮਲਵਈ ਗਿੱਧਾ’ ਤੇ ‘ਟੱਪੇ’ ਰਲੀਜ਼ ਕੀਤੇ ਗਏ ਹਨ। ਹਿੰਦੀ ਗੀਤ ਨੂੰ ਸ.ਸ.ਸ.ਸ. ਧੀਰਾ ਘਾਰਾ ਕੇ ਦੀ ਵਿਦਿਆਰਥਣ ਤਨਵੀਰ ਕੌਰ ਨੇ ਆਵਾਜ਼ ਦਿੱਤੀ ਅਤੇ ਵੀਡੀਓ ਟੀਮ ਰਜਿੰਦਰ ਵੱਲੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੂਰ ਪਾਉਣ ਅਤੇ ਗਰਮੀ ਦੀ ਰੁੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਵੇਰੇ ਛੇਤੀ ਤੋਂ ਛੇਤੀ ਆਪਣੀ ਵੋਟ ਪਾ ਕੇ ਘਰ ਪਰਤਿਆ ਜਾਵੇ।

             ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਚੋਣਾਂ ਨੂੰ ਰੌਚਕ ਬਣਾਉਣ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਦੀ ਪ੍ਰੇਰਨਾ ਨਾਲ ਸਵੀਪ ਟੀਮ ਵੱਲੋਂ ਪਹਿਲਾਂ ਵੀ ਪੰਜ ਸਵੀਪ ਗੀਤ ਰਲੀਜ਼ ਕੀਤੇ ਗਏ ਜਿਨ੍ਹਾਂ ਨੂੰ ਵੋਟਰਾਂ ਨੇ ਬਹੁਤ ਪਸੰਦ ਕੀਤਾ ਅਤੇ ਚੋਣ ਕਮਿਸ਼ਨਰ ਪੰਜਾਬ ਵੱਲੋਂ ਵੀ ਪ੍ਰਸ਼ੰਸਾ ਕੀਤੀ ਗਈ।

            ਇਸ ਮੌਕੇ ਨੋਡਲ ਅਫ਼ਸਰ ਐਮ.ਸੀ.ਐਮ.ਸੀ.-ਕਮ-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ, ਇਲੈਕਸ਼ਨ ਕਾਨੂੰਗੋ ਗਗਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮਰ ਤਰਲੋਚਨ ਸਿੰਘ, ਸਰਬਜੀਤ ਸਿੰਘ ਭਾਵੜਾ, ਰਜਿੰਦਰ ਕੁਮਾਰ, ਈਸ਼ਵਰ ਸ਼ਰਮਾ, ਗਾਈਡ ਅਧਿਆਪਕ ਯੋਗੇਸ਼ ਤਲਵਾੜ, ਬਲਕਾਰ ਸਿੰਘ ਗਿੱਲ, ਲਖਵਿੰਦਰ ਸਿੰਘ, ਕਮਲ ਸ਼ਰਮਾ, ਮੈਡਮ ਸ਼ਮਾ, ਜਸਪ੍ਰੀਤ ਸਿੰਘ ਸਮੇਤ ਜ਼ਿਲ੍ਹਾ ਚੋਣ ਦਫ਼ਤਰ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 7 ਮੈਂਬਰ ਗ੍ਰਿਫਤਾਰ

International Arms Smuggling  ਅੰਮ੍ਰਿਤਸਰ ਦੇ ਸਦਰ ਪੁਲਿਸ ਸਟੇਸ਼ਨ ਅਤੇ ਸੀਆਈਏ...

ਰਾਤ ਦਾ ਖਾਣਾ ਛੱਡਣ ਨਾਲ਼ ਹੁੰਦੇ ਨੇ ਕਮਾਲ ਦੇ ਫ਼ਾਇਦੇ , ਜਾਣੋ

Dinner Skipping Benefits  ਜਿਸ ਤਰ੍ਹਾਂ ਸਵੇਰੇ ਨਾਸ਼ਤਾ ਨਾ ਕਰਨ ਦੀ...