Wednesday, January 22, 2025

ਜਿਲ੍ਹਾ ਚੋਣ ਅਧਿਕਾਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ

Date:

ਅੰਮ੍ਰਿਤਸਰ, 31 ਮਈ 2024-

ਲੋਕਸਭਾ ਚੋਣਾਂ 2024 ਦੀਆਂ ਵੋਟਾਂ 1 ਜੂਨ ਨੂੰ ਪੈਣ ਜਾ ਰਹੀਆਂ ਹਨ। ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਬਣੇ 2134 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਵੋਟਾਂ ਦੀ ਪ੍ਰਕ੍ਰਿਆ ਨੂੰ ਮੁਕੰਮਲ ਕਰਨ ਲਈ ਕਰੀਬ 20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਡਿਊਟੀ ਲਗਾਈ ਲਗਾਈ ਹੈ, ਜਿਸ ਵਿੱਚ ਵਲੰਟਰੀਆਂ ਤੋਂ ਇਲਾਵਾ ਆਸ਼ਾ ਵਰਕਰ ਵੀ ਸ਼ਾਮਲ ਹਨ। ਉਨਾਂ ਦੱਸਿਆ ਕਿ ਹਰੇਕ ਪੋਲਿੰਗ ਬੂਥ ਤੇ ਹੀਟ ਵੇਵ ਤੋਂ ਬਚਣ ਲਈ ਸ਼ਮੀਆਨੇ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਲੋੜ ਪੈਣ ਤੇ ਕਿਸੇ ਵੀ ਅਣਸੁਖਾਵੀਂ ਘਟਨਾਂ ਤੋਂ ਨਿਪਟਣ ਲਈ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣ ਲਈ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ 13 ਕੰਪਨੀਆਂ ਦਿਹਾਤੀ ਖੇਤਰ ਵਿੱਚ ਅਤੇ 12 ਪੁਲਿਸ ਦੀਆਂ ਕੰਪਨੀਆਂ ਸ਼ਹਿਰੀ ਖੇਤਰ ਵਿੱਚ ਤਾਇਨਾਤ ਹਨ। ਉਨਾਂ ਦੱਸਿਆ ਕਿ ਪੰਜਾਬ ਵਿੱਚ ਸਭ ਤੋਂ ਵੱਡਾ ਵੈਡ ਕਾਸਟਿੰਗ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਜਿੱਥੇ ਬੈਠ ਕੇ 2134 ਬੂਥਾਂ ਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾਵੇਗੀ।

ਉਨਾਂ ਦੱਸਿਆ ਕਿ ਹਰੇਕ ਹਲਕੇ ਵਿੱਚ 1-1- ਪਿੰਕ ਬੂਥ ਵੀ ਬਣਾਇਆ ਗਿਆ ਹੈ। ਇਸ ਪਿੰਕ ਬੂਥ ਵਿੱਚ ਸਾਰਾ ਸਟਾਫ ਮਹਿਲਾਵਾਂ ਦਾ ਹੋਵੇਗਾ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 11 ਪਿੰਕ ਬੂਥ ਬਣਾਏ ਗਏ ਹਨ, ਜਿਨਾਂ ਵਿੱਚ ਅਜਨਾਲਾ ਦਾ ਬੂਥ ਨੰਬਰ 081 ਸਰਕਾਰੀ ਐਲੀਮੈਂਟਰੀ ਸਕੂਲ, ਰਾਜਾਸਾਂਸੀ ਦਾ ਬੂਥ ਨੰਬਰ 207 ਸਰਕਾਰੀ ਐਲੀਮੈਂਟਰੀ ਸਕੂਲ ਰਾਜਾਸਾਂਸੀ, ਮਜੀਠਾ ਦਾ ਬੂਥ ਨੰਬਰ 90 ਸਰਕਾਰੀ ਮਿਡਲ ਸਕੂਲ ਕੋਟਲਾ ਸੈਦਾਂ, ਜੰਡਿਆਲਾ ਹਲਕੇ ਦਾ ਬੂਥ ਨੰਬਰ 198 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ, ਅੰਮ੍ਰਿਤਸਰ ਉੱਤਰੀ ਦਾ ਬੂਥ ਨੰਬਰ 075 ਬੀ.ਬੀ.ਕੇ.ਡੀ.ਏ.ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ, ਅੰਮ੍ਰਿਤਸਰ ਪੱਛਮੀ ਦਾ ਬੂਥ ਨੰਬਰ 98 ਖਾਲਸਾ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਕੇਂਦਰੀ ਦਾ ਬੂਥ ਨੰਬਰ 081 ਏ.ਬੀ. ਮਾਡਲ ਸਕੂਲ ਕਿਸ਼ਨ ਕੋਟ, ਅੰਮ੍ਰਿਤਸਰ ਪੂਰਬੀ ਦਾ ਬੂਥ ਨੰਬਰ 121 ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ, ਅੰਮ੍ਰਿਤਸਰ ਦੱਖਣੀ ਦਾ ਬੂਥ ਨੰਬਰ 070 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟ ਬਾਬਾ ਦੀਪ ਸਿੰਘ, ਅਟਾਰੀ ਦਾ ਬੂਥ ਨੰਬਰ 138 ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਗੌਂਸਾਂਬਾਦ ਅਤੇ ਬਾਬਾ ਬਕਾਲਾ ਦਾ ਬੂਥ ਨੰਬਰ 055 ਸ਼ਹੀਦ ਅਮਰਜੀਤ ਸਿੰਘ, ਸਰਕਾਰੀ ਹਾਈ ਸਕੂਲ, ਬਾਬਾ ਬਕਾਲਾ ਵਿਖੇ ਪਿੰਕ ਬੂਥ ਬਣਾਏ ਗਏ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹੇ ਵਿੱਚ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਇੱਕ ਸੁਪਰ ਮਾਡਲ ਪੋਲਿੰਗ ਬੂਥ ਨੰਬਰ 190, 191, 192 ਭਵਨ ਐਸ.ਐਲ ਪਬਲਿਕ ਸਕੂਲ ਵਿਖੇ ਬਣਾਇਆ ਗਿਆ ਹੈ, ਜਿਥੇ ਵੋਟਰਾਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

Share post:

Subscribe

spot_imgspot_img

Popular

More like this
Related

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫਤਾਰ

ਚੰਡੀਗੜ੍ਹ 21 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਚੱਲ...

ਸਰਪੰਚਾਂ ਤੇ ਗ੍ਰਾਮ ਸਕੱਤਰਾਂ ਲਈ ਮੋਗਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਮੋਗਾ 21 ਜਨਵਰੀ: ਸੂਬਾਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਸੰਸਥਾਨ...