Saturday, January 18, 2025

ਜ਼ਿਲ੍ਹਾ ਚੋਣ ਅਫਸਰ ਨੇ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

Date:

ਬਠਿੰਡਾ, 8 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਬਣਾਏ ਗਏ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

       ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਦੀ ਗਿਣਤੀ 4 ਜੂਨ 2024 ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੰਪਲੈਕਸ ਵਿਖੇ ਹੋਵੇਗੀ।

       ਜ਼ਿਲ੍ਹਾ ਚੋਣ ਅਫਸਰ ਨੇ ਆਪਣੇ ਦੌਰੇ ਦੌਰਾਨ ਸਮੂਹ ਕਾਊਟਿੰਗ ਸੈਂਟਰਾਂ ਦੀਆਂ ਆਗਾਊ ਤਿਆਰੀਆਂ ਦਾ ਜਾਇਜਾ ਲਿਆ ਅਤੇ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ (ਏਆਰਓਜ਼) ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਸਮੇਂ ਤੋਂ ਪਹਿਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਕੰਮਲ ਕਰਨੀਆਂ ਯਕੀਨੀ ਬਣਾਈਆ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਤਿਆਰੀਆਂ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਨਾ ਵਰਤੀ ਜਾਵੇ।

ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਬਣਾਏ ਜਾਣ ਵਾਲੇ ਮੀਡੀਆਂ ਸੈਂਟਰ ਦਾ ਵੀ ਦੌਰਾ ਕਰਕੇ ਜ਼ਾਇਜਾ ਲਿਆ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਲਤੀਫ ਅਹਿਮਦ, ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਅਤੇ ਵੱਖ-ਵੱਖ ਹਲਕਿਆਂ ਨਾਲ ਸਬੰਧਤ ਏਆਰਓਜ਼ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।  

Share post:

Subscribe

spot_imgspot_img

Popular

More like this
Related

ਪੰਜਾਬ ‘ਚ ਮੰਗਣੀ ਤੋਂ ਆ ਰਹੇ ਪਰਿਵਾਰ ਨਾਲ ਹੋ ਗਈ ਜੱਗੋਂ ਤੇਰਵੀਂ , ਇੱਕ ਦੀ ਮੌਤ, ਇੱਕ ਜ਼ਖ਼ਮੀ

Punjab Road Accident Today ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ...

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...