ਐਸ.ਏ.ਐਸ ਨਗਰ, 4 ਸਤੰਬਰ:
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫ਼ਤਰ, ਕਮਰਾ ਨੰ. 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮਿਤੀ 05 ਸਤੰਬਰ ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੀਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਨਾਮੀਂ ਕੰਪਨੀ ਭਾਗ ਲੈ ਰਹੀ ਹੈ, ਜਿਨ੍ਹਾਂ ਵਿੱਚ ਕਵੈਸ ਕਾਰਪ, ਐਕਸਿਜ਼ ਬੈਂਕ, ਏਰੀਅਲ ਟੈਲੀਕਾਮ, ਏ.ਟੀ.ਜੀ. ਟੱਫ ਅਤੇ ਟ੍ਰਾਈਸਾਈਫਰ ਸ਼ਾਮਲ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਯੋਗਤਾ ਦੱਸਵੀ, ਬਾਰ੍ਹਵੀਂ, ਗੈ੍ਰਜੂਏਸ਼ਨ, ਪੋਸਟ ਗ੍ਰੈਜੂਏਸ਼ਨ ਆਦਿ ਹੋਵੇ, ਭਾਗ ਲੈ ਸਕਦੇ ਹਨ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਸੁਖਮਨ ਮਾਨ ਵੱਲੋਂ ਉਮੀਦਵਾਰਾਂ ਨੂੰ ਅਪੀਲ ਕੀਤੀ ਗਈ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ’ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਪ੍ਰਾਰਥੀ ਆਪਣਾ ਬਾਇਉ ਡਾਟਾ ਲੈ ਕੇ ਇਸ ਕੈਂਪ ਵਿੱਚ ਸ਼ਮੂਲੀਅਤ ਕਰਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ 5 ਸਤੰਬਰ ਨੂੰ
[wpadcenter_ad id='4448' align='none']