ਜ਼ਿਲ੍ਹਾ ਫਿਰੋਜ਼ਪੁਰ ਨੂੰ ਸਵੀਪ ਪ੍ਰੋਗਰਾਮ ਵਿੱਚ ਰਾਜ ਪੱਧਰ ਤੇ ਮਿਲਿਆ ਦੂਸਰਾ ਸਥਾਨ: ਜ਼ਿਲ੍ਹਾ ਚੋਣ ਅਫ਼ਸਰ

ਫਿਰੋਜ਼ਪੁਰ, 11 ਮਈ 2024.

           ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਵੋਟ ਪੋਲ ਪ੍ਰਤੀਸ਼ਤ ਵਧਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਜਿਲ੍ਹੇ ਵਿੱਚ ਚਲਾਈ ਜਾ ਰਹੀ ਸਵੀਪ ਮੁਹਿੰਮ ਦੀਆਂ ਸੁਚੱਜੇ ਢੰਗ ਨਾਲ ਗਤੀਵਿਧੀਆਂ ਕਰਵਾਉਣ ਲਈ ਰਾਜ ਪੱਧਰ ਤੇ ਫਿਰੋਜ਼ਪੁਰ ਜ਼ਿਲ੍ਹੇ ਨੂੰ ਦੂਸਰਾ ਸਥਾਨ ਪ੍ਰਾਪਤ ਹੋਇਆ ਹੈ।ਇਸ ਪ੍ਰਾਪਤੀ ਲਈ ਜ਼ਿਲ੍ਹੇ ਦੀ ਸਮੁੱਚੀ ਸਵੀਪ ਵਧਾਈ ਦੀ ਪਾਤਰ ਹੈ।

            ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਵੱਲੋਂ 30 ਅਪ੍ਰੈਲ ਤੱਕ ਕਰਾਈਆਂ ਸਵੀਪ ਗਤੀਵਿਧੀਆਂ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਨੂੰ ਦੂਸਰਾ ਸਥਾਨ ਮਿਲਣਾ ਮਾਣ ਵਾਲੀ ਗੱਲ ਹੈ, ਉਨ੍ਹਾਂ ਨੇ ਚੋਣ ਤਹਿਸੀਲਦਾਰ ਚਾਂਦ ਪ੍ਰਕਾਸ਼ , ਜ਼ਿਲ੍ਹਾ ਸਵੀਪ ਕੁਆਰਡੀਨੇਟਰ ਡਾ. ਸਤਿੰਦਰ ਸਿੰਘ ਪ੍ਰਿੰਸੀਪਲ ਅਤੇ ਸਮੁੱਚੀ ਸਵੀਪ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਪੋਲ ਪ੍ਰਤੀਸ਼ਤ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਵੋਟਰਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ, ਉਨ੍ਹਾ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਉਣ ਵਾਲੀ 01 ਜੂਨ ਨੂੰ ਬਿਨਾਂ ਕਿਸੇ ਡਰ, ਭੈਅ, ਲਾਲਚ ,ਧਰਮ ,ਵਰਗ ਜਾਤ ਤੋਂ ਉੱਪਰ ਉੱਠ ਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ।

            ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਸਹਾਇਕ ਚੋਣ ਅਫ਼ਸਰ ਫਿਰੋਜ਼ਪੁਰ ਦਿਹਾਤੀ ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫਿਰੋਜ਼ਪੁਰ-ਕਮ-ਸਹਾਇਕ ਚੋਣ ਅਫ਼ਸਰ ਫਿਰੋਜ਼ਪੁਰ ਸ਼ਹਿਰੀ ਡਾ. ਚਾਰੂਮਿਤਾ ਸ਼ੇਖਰ, ਐਸ.ਡੀ.ਐਮ. ਗੁਰੂਹਰਸਹਾਏ-ਕਮ-ਸਹਾਇਕ ਚੋਣ ਅਫ਼ਸਰ ਸ੍ਰੀ ਗਗਨਦੀਪ ਸਿੰਘ, ਐਸ.ਡੀ.ਐਮ. ਜ਼ੀਰਾ -ਕਮ-ਸਹਾਇਕ ਚੋਣ ਅਫ਼ਸਰ ਸ੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀ ਅਰੁਣ ਕੁਮਾਰ ਸ਼ਰਮਾ ਤੋਂ ਇਲਾਵਾ ਸਵੀਪ ਕੋਆਰਡੀਨੇਟਰ ਸ੍ਰੀ ਲਖਵਿੰਦਰ ਸਿੰਘ, ਸ੍ਰੀ ਕਮਲ ਸ਼ਰਮਾ, ਸ੍ਰੀ ਪਰਵਿੰਦਰ ਸਿੰਘ ਲਾਲਚੀਆਂ ਅਤੇ ਸ੍ਰੀ ਮਹਾਵੀਰ ਬਾਂਸਲ, ਮੈਡਮ ਗਗਨਦੀਪ ਕੌਰ ਚੋਣ ਕਾਨੂੰਗੋ ਅਤੇ ਜ਼ਿਲ੍ਹਾ ਇਲੈਕਸ਼ਨ ਟੀਮ ਦੀ ਲਗਨ ਅਤੇ ਮਿਹਨਤ ਸਦਕਾ ਜ਼ਿਲ੍ਹੇ ਨੂੰ ਪੂਰੇ ਪੰਜਾਬ ਵਿਚੋਂ ਇਨ੍ਹਾਂ ਵੱਡਾ ਮਾਣ ਪ੍ਰਾਪਤ ਹੋਇਆ ਹੈ ਅਤੇ ਇਸ ਲਈ ਇਹ ਸਾਰੇ ਵਧਾਈ ਦੇ ਪਾਤਰ ਹਨ।  ਆਰਟਿਸਟ ਟੀਮ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਵੋਟਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੋਚਕ ਢੰਗ ਨਾਲ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਨਾਜ਼ਰ ਦੀ ਵਹੁਟੀ ਗੀਤ, ਸਵੀਪ ਬੋਲੀਆਂ, ਮਲਵਈ ਗਿੱਧਾ ਆਦਿ ਪੇਸ਼ ਕਰਕੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਆਰਟਿਸਟ ਟੀਮ ਵਿੱਚ ਸ੍ਰੀ ਹਰਿੰਦਰ ਭੁੱਲਰ, ਸ੍ਰੀ ਰਵੀਇੰਦਰ ਸਿੰਘ, ਸ੍ਰੀ ਬਲਕਾਰ ਸਿੰਘ ਗਿੱਲ, ਸ੍ਰੀ ਪ੍ਰਗਟ ਗਿੱਲ, ਡਾ. ਅਮਜੋਤੀ ਮਾਂਗਟ, ਮੈਡਮ ਸ਼ਾਲੂ, ਜ਼ਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸ੍ਰੀ ਰਾਜਿੰਦਰ ਕੁਮਾਰ, ਸ੍ਰੀ ਸਰਬਜੀਤ ਸਿੰਘ ਭਾਵੜਾ  ਆਦਿ ਰਾਹੀਂ ਲੋਕਾਂ ਨੂੰ ਵੋਟਾਂ ਪਾਉਣ ਪ੍ਰਤੀ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਨੇ ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਜ਼ਿਲ੍ਹੇ ਨੂੰ ਪੰਜਾਬ ਸੂਬੇ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਅਤੇ ਕਿਹਾ ਕਿ 1 ਜੂਨ ਤੱਕ ਇਹ ਟੀਮਾਂ ਇਸੇ ਤਰ੍ਹਾਂ ਹੀ ਪੂਰੀ ਮਿਹਨਤ ਤੇ ਲਗਨ ਨਾਲ ਲੋਕਾਂ ਨੂੰ ਵੋਟਾਂ ਪਾਉਣ ਪ੍ਰਤੀ ਜਾਗਰੂਕ ਕਰਦੀਆਂ ਰਹਿਣਗੀਆਂ।  

            ਤਹਿਸੀਲਦਾਰ ਚੋਣਾਂ ਸ੍ਰੀ ਚਾਂਦ ਪ੍ਰਕਾਸ਼ ਅਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਲਈ ਨਿਵੇਕਲੇ ਉਪਰਾਲੇ ਕੀਤੇ ਹਨ, ਇਸ ਲਈ ਸਵੀਪ ਟੀਮ ਆਫ ਆਰਟਿਸਟ ਬਣਾਈ ਜਿਨਾਂ ਵਿੱਚ ਵੋਟਰ ਜਾਗਰੂਕਤਾ ਲਈ 02 ਗੀਤ ਰਿਲੀਜ਼ ਕੀਤੇ, ਕਿੰਨਰਾਂ (ਟਰਾਂਸਜੈਂਡਰ) ਦੀ ਮਦਦ ਨਾਲ ਜਾਗਰੂਕਤਾ ਮੁਹਿੰਮ ਚਲਾਈ, ਸਵੀਪ ਹੋਲੀ, ਸਵੀਪ ਧਰਤ ਦਿਵਸ ,ਸਵੀਪ ਮਜ਼ਦੂਰ ਦਿਵਸ ,ਹਿੰਦ ਪਾਕਿ ਸਰਹੱਦ ਤੇ ਸਵੀਪ ਵਿਸਾਖੀ ਮੇਲੇ ਦੌਰਾਨ ਜਾਗਰੂਕਤਾ ਕੈਂਪ ਅਤੇ ਸਵੀਪ ਵਿਦਿਅਕ ਮੇਲੇ ਲਗਾ ਕੇ ਸਵੀਪ ਦੀ ਸਮੁੱਚੀ ਟੀਮ ਦੀ ਅਣਥੱਕ ਮਿਹਨਤ  ਦੀ ਬਦੌਲਤ ਰਾਜ ਪੱਧਰ ਤੇ ਜ਼ਿਲ੍ਹਾ ਫਿਰੋਜ਼ਪੁਰ ਦੀ ਇਹ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਗਤੀਵਿਧੀਆਂ 1 ਜੂਨ ਤੱਕ ਜਾਰੀ ਰਹਿਣਗੀਆਂ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

[wpadcenter_ad id='4448' align='none']