Sunday, January 19, 2025

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

Date:

ਐਸ.ਏ.ਐਸ.ਨਗਰ 06 ਮਈ 2024:

ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ।  ਸਿਹਤ ਅਧਿਕਾਰੀਆਂ ਨੇ ਆਖਿਆ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਅਤੇ ਲੂੰ ਦਾ ਅਸਰ ਬਜ਼ੁਰਗਾਂ, ਬੱਚਿਆਂ, ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥਾਂ ਕੰਢੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ,  ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂੰ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ।
       ਲੂੰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ।
ਗਰਮੀ ਤੋਂ ਬਚਾਅ ਲਈ ਇਹ ਕਰੋ

ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ, ਓ.ਆਰ.ਐਸ. ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਮੌਸਮੀ ਫਲ ਖਾਉ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ।

ਇਹ ਨਾ ਕਰੋ
ਆਮ ਤੌਰ ’ਤੇ ਦੁਪਹਿਰ 12 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ ਬਾਹਰ ਜਾਣ ਤੋਂ ਬਚੋ। ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...