ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

ਫਾਜਿਲਕਾ 29 ਜੁਲਾਈ 2024
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਐਰਿਕ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੈਸ਼ ਕੁਮਾਰ, ਹਰਮੀਤ ਸਿੰਘ ਅਤੇ ਸੁਖਦੇਵ ਕੁਮਾਰ ਸ਼ਮੂਲੀਅਤ ਕੀਤੀ।

ਇਸ ਸਮੈਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਵਿਸ਼ਵ ਹੈਪੇਟਾਈਟਸ ਦਿਵਸ ਇਸ ਸਾਲ @ਇਹ ਸਮਾਂ ਕਾਰਵਾਈ ਕਰਨ ਦਾ ਹੈ@ ਥੀਮ ਹੇਠ ਮਨਾਇਆ ਜਾ ਰਿਹਾ ਹੈ। ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ।ਇਸ ਬਿਮਾਰੀ ਦੀਆਂ ਪੰਜ ਕਿਸਮਾਂ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਜ਼ਿਆਦਾ ਖਤਰਨਾਕ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮੋਜਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾ ਦਾ ਇਲਾਜ਼ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੋ, ਗਰਭਵਤੀ ਔਰਤ ਨੂੰ, ਟੈਟੂ ਬਣਵਾਉਣ ਤੋਂ ਪਹਿਲਾਂ, ਡਾਇਆਲਸਿਸ ਮੌਕੇ ਅਤੇ ਹੈਲਥ ਕੇਅਰ ਪਰਸੋਨਲ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਸਮੇਂ ਰਹਿੰਦਿਆਂ ਪਤਾ ਲੱਗ ਸਕੇ।

ਉਹਨਾਂ ਦੱਸਿਆ ਕਿ ਹੈਪਾਟਾਈਟਸ ਏ ਅਤੇ ਈ ਦੂਸ਼ਿਤ ਪਾਣੀ ਪੀਣ ਅਤੇ ਗਲੇ ਸੜੇ ਫਲ ਖਾਣ ਨਾਲ, ਮੱਖੀਆਂ ਦੁਆਰਾ ਅਤੇ ਬਿਨ੍ਹਾਂ ਹੱਥ ਧੋਏ ਖਾਣਾ ਖਾਣ ਨਾਲ ਫੈਲਦੀ ਹੈ। ਹੈਪਾਟਾਈਟਸ ਬੀ ਅਤੇ ਸੀ ਬਿਮਾਰੀ ਦੂਸਿਤ ਸਰਿੰਜਾਂ, ਅਸੁਰੱਖਿਅਤ ਸੈਕਸ ਸਬੰਧ, ਪੀੜਿਤ ਮਰੀਜ਼ ਦਾ ਖੂਨ ਤੰਦWਸਤ ਮਰੀਜ਼ ਦੇ ਲਗਾਉਣ ਨਾਲ, ਗਰਭਵਤੀ ਔਰਤ ਤੋਂ ਨਵਜੰਮੇ ਬੱਚੇ ਨੂੰ ਹੁੰਦੀ ਹੈ। ਨਸ਼ਾ ਕਰਨ ਵਾਲਿਆਂ ਵਿੱਚ ਇਹ ਬਿਮਾਰੀ ਬਹੁਤ ਜਿਆਦਾ ਹੁੰਦੀ ਹੈ। ਉਹਨਾਂ ਕਿਹਾ ਕਿ ਜੇਕਰ ਹੈਪਾਟਾਈਟਸ ਦਾ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਬਿਮਾਰੀ ਬਹੁਤ ਜਾਨਲੇਵਾ ਅਤੇ ਖਤਰਨਾਕ ਹੋ ਸਕਦੀ ਹੈ।
ਜ਼ਿਲ੍ਹਾ ਐਪੀਡਮੈਲੋਜਿਸਟ ਡਾ. ਸੁਨੀਤਾ ਕੰਬੋਜ਼ ਨੇ ਕਿਹਾ ਕਿ ਹੈਪਾਟਾਈਟਸ ਏ ਅਤੇ ਈ ਤੋਂ ਬਚਣ ਲਈ ਸਾਫ਼ ਸੁਥਰਾ ਪਾਣੀ ਅਤੇ ਖਾਣ ਪੀਣ ਦੀਆਂ ਸਾਫ਼ ਸੁਥਰੀਆਂ ਵਸਤਾਂ ਦੀ ਵਰਤੋਂ ਸਾਫ਼ ਹੱਥਾਂ ਨਾਲ ਕਰਨੀ ਚਾਹੀਦੀ ਹੈ। ਹੈਪਾਟਾਈਟਸ ਬੀ ਅਤੇ ਸੀ ਤੋਂ ਬਚਣ ਲਈ ਸਾਂਝੇ ਦੰਦਾਂ ਦੇ ਬੁਰਸ਼, ਸ਼ੇਵਿੰਗ ਬਲੇਡ, ਟੈਟੂ ਬਨਵਾਉਣ, ਸਾਝੀਆਂ ਟੀਕਿਆਂ ਦੀਆਂ ਸੁਈਆਂ ਵਰਤਣ, ਅਸੁਰੱਖਿਅਤ ਜਿਣਸੀ ਸਬੰਧਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਖੂਨ ਦੀ ਜਰੂਰਤ ਹੈ ਤਾਂ ਸਿਰਫ਼ ਮਨਜ਼ੂਰਸ਼ੁਦਾ ਬਲੱਡ ਬੈਂਕ ਤੋਂ ਲੈ ਕੇ ਹੀ ਲਗਾਉਣਾ ਚਾਹੀਦਾ ਹੈ। ਨਸ਼ਾ ਵਰਤਣ ਵਾਲੇ, ਜੇਲ੍ਹ ਕੈਦੀ, ਥੇਲੇਸੀਮੀਆ ਦੇ ਮਰੀਜ਼, ਡਾਇਲਸਿਸ ਕਰਵਾਉਣ ਵਾਲੇ ਮਰੀਜ਼ ਹਰੇਕ ਸਾਲ ਆਪਣਾ ਹੈਪਾਟਾਈਟਸ ਦਾ ਟੈਸਟ ਜਰੂਰ ਕਰਵਾਉਣ। ਜੇ ਕਿਸੇ ਵੀ ਵਿਅਕਤੀ ਨੂੰ ਆਪਣੇ ਵਿੱਚ ਹੈਪਾਟਾਈਟਸ ਦੇ ਕੋਈ ਲੱਛਣ ਆਉਂਦੇ ਹਨ ਤਾਂ ਆਪਣਾ ਟੈਸਟ ਜਰੂਰ ਕਰਵਾਉਣ।
ਇਸ ਸਮੇਂ ਵਿਨੋਦ ਖੁਰਾਣਾ, ਦਿਵੇਸ਼ ਅਤੇ ਹਰਮੀਤ ਸਿੰਘ ਨੇ ਬੱਚਿਆਂ ਦਾ ਹੈਪੇਟਾਈਟਸ ਬੀ ਦੇ ਟੀਕਾਕਰਣ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਟੀਕਾਕਰਨ ਸੂਚੀ ਵਿੱਚ ਸ਼ਾਮਲ ਹੈ ਅਤੇ ਮੁਫ਼ਤ ਲਗਾਇਆ ਜਾਂਦਾ ਹੈ ਅਤੇ ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ, ਬੇਸਲਾਈਨ ਟੈਸਟ ਅਤੇ ਵਾਇਰਲ ਲੋਡ ਟੈਸਟ ਰਾਜ ਦੇ ਜਿਲ੍ਹਾ ਹਸਪਤਾਲਾਂ, 3 ਸਰਕਾਰੀ ਮੈਡੀਕਲ ਕਾਲਜਾਂ, ਏ.ਆਰ.ਟੀ. ਕੇਂਦਰਾਂ ਅਤੇ ਓ.ਐਸ.ਟੀ. ਕੇਂਦਰਾਂ ਅਤੇ ਸਬ ਡਵੀਜ਼ਨਲ ਹਸਪਤਾਲਾਂ ਵਿਖੇ ਮੁਫਤ ਕੀਤਾ ਜਾਂਦਾ ਹੈ।ਇਸ ਸਮੈਂ ਸ੍ਰੀਮਤੀ ਸੁਨੀਤਾ  ਮੈਟਰਨ, ਪਾਰਸ ਕੁਮਾਰ ਹਾਜ਼ਰ ਸਨ

[wpadcenter_ad id='4448' align='none']