Friday, January 24, 2025

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ 300 ਕਾਨੂੰਨੀ ਸਹਾਇਤਾ ਮੰਗਣ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ-ਸੈਸ਼ਨ ਜੱਜ ਅਤੁਲ ਕਸਾਨਾ

Date:

ਐਸ.ਏ.ਐਸ.ਨਗਰ, 16 ਅਕਤੂਬਰ, 2024:

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਤੁਲ ਕਸਾਨਾ ਨੇ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਨੇ ਪਿਛਲੀ ਤਿਮਾਹੀ ਦੌਰਾਨ 300 ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਹਨ।

     ਉਨ੍ਹਾਂ ਅੱਗੇ ਦੱਸਿਆ ਕਿ ਵਿਚੋਲਗੀ ਰਾਹੀਂ ਕੇਸਾਂ ਦੇ ਨਿਪਟਾਰੇ ਨੂੰ ਉਤਸ਼ਾਹਿਤ ਕਰਨ ਲਈ 315 ਕੇਸ ਮੀਡੀਏਸ਼ਨ ਕੇਂਦਰ ਨੂੰ ਭੇਜੇ ਗਏ ਹਨ।

      ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੀ 30 ਸਤੰਬਰ, 2024 ਨੂੰ ਸਮਾਪਤ ਹੋਣ ਵਾਲੀ ਤਿਮਾਹੀ ਦੀ ਤਿਮਾਹੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਤੋਂ ਇਲਾਵਾ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ, 2015 ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

      ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 14.12.2024 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜੀ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

     ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ ਵੱਲੋਂ ਪਿਛਲੀ ਤਿਮਾਹੀ ਦੌਰਾਨ ਡੀ.ਐਲ.ਐਸ.ਏ., ਐਸ.ਏ.ਐਸ.ਨਗਰ ਵੱਲੋਂ ਕੀਤੇ ਗਏ ਕੰਮਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ। 

     ਮੀਟਿੰਗ ਵਿਚ ਅਜੀਤ ਅੱਤਰੀ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-1, ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਲਵਿੰਦਰ ਸਿੰਘ, ਡੀ.ਐਸ.ਪੀ. (ਡੀ), ਸੁਖਦੇਵ ਸਿੰਘ, ਜਿਲ੍ਹਾਅਟਾਰਨੀ ਅਤੇ ਐਸ.ਕੇ. ਸਿਨਹਾ, ਮੈਂਬਰ ਨੇ ਸਿ਼ਰਕਤ ਕੀਤੀ।

Share post:

Subscribe

spot_imgspot_img

Popular

More like this
Related